ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਵਾਮੀ ਵਿਵੇਕਾਨੰਦ ਨਸ਼ਾ ਛਡਾਊ ਸੈਂਟਰ, ਸਰਕਾਰੀ ਮੈਡੀਕਲ ਕਾਲਜ ਵਿਖੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਸੁਮਿਤ ਮੱਕੜ, ਸੀ.ਜੇ.ਐਮ-ਕਮ-ਸਕਤਰ ਵਲੋਂ ‘ਨੋ ਤੰਬਾਕੂ ਡੇਅ` ਮਨਾਇਆ ਗਿਆ। ਇਸ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸੁਮਿਤ ਮੱਕੜ ਨੇ ਸੈਮੀਨਾਰ ਵਿੱਚ ਬੈਠੇ ਨਸ਼ਾ ਪੀੜਤ ਲੋਕਾਂ ਨੂੰ ਨਸ਼ੇ ਵਰਗੀ ਲਾਹਨਤ ਨੂੰ ਤਿਆਗਣ ਲਈ ਪ੍ਰੇਰਿਆ।ਉਨ੍ਹਾਂ ਕਿਹਾ ਕਿ ਨਸ਼ੇ ਦਾ ਆਦੀ ਵਿਅਕਤੀ ਆਪਣੇ ਪਰਿਵਾਰ ਪ੍ਰਤੀ ਆਪਣੀ ਕਿਸੇ ਵੀ ਜਿੰਮੇਵਾਰੀ ਨੂੰ ਨਹੀਂ ਨਿਭਾਉਂਦਾ ਜਿਸ ਕਰਕੇ ਉਸ ਦਾ ਪਰਿਵਾਰ ਟੁੱਟ ਜਾਂਦਾ ਹੈ।ਉਨ੍ਹਾਂ ਕਿਹਾ ਕਿ ਨਸ਼ੇ ਕਰਨ ਵਾਲਾ ਕੋਈ ਵੀ ਵਿਅਕਤੀ ਨਸ਼ੇ ਦੀ ਖਾਤਰ ਕਿਸੇ ਵੀ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਦੇ ਸਕਦਾ ਹੈ।ਉਨ੍ਹਾਂ ਨੇ ਨਸ਼ਾ ਪੀੜਤਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੀ ਭਿਆਨਕ ਬਿਮਾਰੀ ਨੂੰ ਛੱਡ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਜਿਸ ਨਾਲ ਉਸ ਦੇ ਪਰਿਵਾਰ ਦਾ ਆਰਥਿਕ ਪੱਧਰ ਵੀ ਠੀਕ ਹੋ ਹੋਵੇਗਾ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ. ਪੀ.ਡੀ ਗਰਗ, ਇੰਚਾਰਜ ਸਵਾਮੀ ਵਿਵੇਕਾਨੰਦ ਨਸ਼ਾ ਛਡਾਊ ਸੈਂਟਰ ਨੇ ਦੱਸਿਆ ਕਿ `ਨੋ ਤੰਬਾਕੂ ਡੇਅ` ਬਾਰੇ ਲੋਕਾਂ ਨੂੰ ਜਾਗਰੂਕ ਕੀਤਾ।ਡਾਕਟਰ ਤੇ ਦਫਤਰੀ ਸਟਾਫ ਵੀ ਮੌਜੂਦ ਰਿਹਾ।ਇਸ ਮੌਕੇ ਸੁਮਿਤ ਮੱਕੜ ਨੇ ਸੈਮੀਨਾਰ ਵਿੱਚ ਮੌਜੂਦ ਲੋਕਾਂ ਨੂੰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਮੋਹਾਲੀ ਵਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ/ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media