Thursday, June 11, 2026

6 ਤੇ 7 ਜੂਨ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਹੋਣਗੇ ਸਾਇਕਲਿੰਗ ਖੇਡ ਦੇ ਟਰਾਇਲ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹਾ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਅਧੀਨ ਆਉਂਦੇ ਕਾਲਜ ਲੜਕੇ ਅਤੇ ਲੜਕੀਆਂ ਦੇ ਸਾਇਕਲਿੰਗ ਖੇਡ ਦੇ ਟਰਾਇਲ ਜੋ ਕਿ 6 ਅਤੇ 7 ਜੂਨ ਨੂੰ ਜਲੰਧਰ ਵਿਖੇ ਹੋਣੇ ਸਨ।ਉਹ ਟਰਾਇਲ ਇਨ੍ਹਾਂ ਹੀ ਮਿਤੀਆਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰੰਮ੍ਰਿਤਸਰ ਵਿਖੇ ਹੋਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ ਗੁਰਲਾਲ ਸਿੰਘ ਰਿਆੜ ਨੇ ਦੱਸਿਆ ਕਿ ਇਸ ਖੇਡ ਨਾਲ ਸਬੰਧਤ ਖਿਡਾਰੀ ਅਤੇ ਖਿਡਾਰਨਾਂ ਪਹਿਲਾਂ ਹੀ ਮਿਥੇ ਸਮੇਂ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੈਲੋਡਰਮ ਤੇ ਸਮੇਂ ਸਿਰ ਕੋਚਿਜ/ਸਲੈਕਸ਼ਨ ਕਮੇਟੀ ਰੂਮ ਵਿਖੇ ਰਿਪੋਰਟ ਕਰਨ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply