ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਦਫ਼ਤਰ ’ਚ ਹੈਲਪਰ ਵਜੋਂ ਸੇਵਾ ਨਿਭਾਅ ਰਹੇ ਲਖਬੀਰ ਸਿੰਘ ਦੇ ਸੇਵਾਮੁਕਤ ਹੋਣ ’ਤੇ ਉਨ੍ਹਾਂ ਨੂੰ ਅੱਜ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ ਸਮੇਤ ਹੋਰਾਂ ਨੇ ਨਿੱਘੀ ਵਿਦਾਇਗੀ ਦਿੱਤੀ ਇਸ ਮੌਕੇ ਲਖਬੀਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਸਿਮਰਜੀਤ ਸਿੰਘ ਕੰਗ, ਭੁਪਿੰਦਰ ਸਿੰਘ ਝਬਾਲ, ਕਰਮਬੀਰ ਸਿੰਘ ਕਿਆਮਪੁਰ, ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ, ਇੰਚਾਰਜ ਗੁਰਿੰਦਰਪਾਲ ਸਿੰਘ ਠਰੂ, ਅਮਰ ਸਿੰਘ, ਕਰਤਾਰ ਸਿੰਘ, ਅਜਾਦਦੀਪ ਸਿੰਘ ਤੇ ਸਤਵਿੰਦਰ ਸਿੰਘ ਫੂਲਪੁਰ ਸੰਪਾਦਕ, ਹਰਜਿੰਦਰ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਤੇ ਭਾਈ ਸੁਰਜੀਤ ਸਿੰਘ ਸਭਰਾ, ਬਿਕਰਮਜੀਤ ਸਿੰਘ ਝੰਗੀ ਸਮੇਤ ਹੋਰ ਮੌਜੂਦ ਸਨ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media