Friday, September 11, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਮੁਕਾਬਲਿਆਂ ਦਾ ਆਯੋਜਨ

PPN12081423

ਅੰਮ੍ਰਿਤਸਰ,  12 ਅਗਸਤ (ਜਗਦੀਪ ਸਿੰਘ ਸੱਗੂ)-  ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਮਿਤੀ 11 ਅਗਸਤ ਤੋਂ ਜ਼ਿਲ੍ਹਾ ਪੱਧਰ ਦੇ ਲੜਕਿਆਂ ਦੇ ਟੇਬਲ ਟੈਨਿਸ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ । ਦੋ ਦਿਨ ਤੱਕ ਚੱਲਣ ਵਾਲੇ ਇਹਨਾਂ ਮੁਕਾਬਲਿਆਂ ਦਾ ਆਯੋਜਨ ਜ਼ਿਲ੍ਹਾ ਟੇਬਲ ਟੈਨਿਸ ਟੂਰਨਾਮੈਂਟ ਦੇ ਚੇਅਰਮੈਨ ਅਤੇ ਜੀ. ਟੀ. ਰੋਡ ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ, ਕੋ-ਚੇਅਰਮੈਨ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸੱਕਤਰ ਅਤੇ ਸਹਾਇਕ ਸਿਖਿਆ ਅਫਸਰ (ਸਪੋਰਟਸ) ਸ੍ਰ. ਕੁਲਵਿੰਦਰ ਸਿੰਘ ਮੱਲ੍ਹੀ ਦੀ ਰਹਿਨੁਮਾਈ ਵਿੱਚ ਕੀਤਾ ਗਿਆ । ਟੂਰਨਾਮੈਂਟ ਵਿੱਚ ਲੜਕਿਆਂ ਦੀਆਂ ਅੰਡਰ-19 ਗਰੁੱਪ ਵਿੱਚ 7 ਅੰਡਰ-17 ਵਿੱਚ 15 ਅਤੇ ਅੰਡਰ-14 ਵਿੱਚ 8 ਟੀਮਾਂ ਨੇ ਭਾਗ ਲਿਆ । ਅੰਡਰ-14 ਗਰੁੱਪ ਦੇ ਮੁਕਾਬਲਿਆਂ ਵਿੱਚ ਐਸ.ਅੇਲ ਭਵਨ ਸਕੂਲ ਅੰਮ੍ਰਿਤਸਰ ਨੇ ਪਹਿਲਾ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਨੇ ਦੂਜਾ ਸਥਾਨ ਹਾਸਲ ਕੀਤਾ । ਅੰਡਰ-17 ਗਰੁੱਪ ਵਿੱਚ ਐਸ.ਐਲ ਭਵਨ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿੱਚ ਫਾਈਨਲ ਮੈਚ ਹੋਣਾ ਬਾਕੀ ਹੈ ।  ਇਹਨਾਂ ਮੁਕਾਬਲਿਆਂ ਵਿੱਚ ਭੁਪਿੰਦਰ ਸਿੰਘ, ਅਸੋਕ ਕੁਮਾਰ, ਚਰਨਜੀਤ ਸਿੰਘ ਅਤੇ ਖੁਸ਼ੀ ਰਾਮ ਨੇ ਆਫੀਸ਼ੀਅਲ ਦੀ ਜ਼ਿੰਮੇਵਾਰੀ ਨਿਭਾਈ ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply