ਧੂਰੀ, 1 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਡਾ. ਬਖਸ਼ੀ ਤੀਰਥ ਸਿੰਘ ਮੈਮੋਰੀਅਲ ਗੁਰੂਕੁਲ ਕਾਨਵੈਂਟ ਹਾਈ ਸਕੂਲ ਧੂਰੀ ਵਿਖੇ ਹਰੀ ਚੰਦ ਫਾਇਰ ਅਫਸਰ ਧੂਰੀ ਦੀ ਅਗਵਾਈ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਕਮਲੇਸ਼ ਬਖਸ਼ੀ, ਸਕੂਲ ਸਟਾਫ ਅਤੇ ਵਿਦਿਆਰਥੀਆਂ ਨਾਲ ਫਾਇਰ ਸੇਫਟੀ ਬਾਰੇ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਵਿੱਚ ਬੱਚਿਆਂ ਨੂੰ ਅੱਗ ਲੱਗਣ ਦੇ ਕਾਰਨ, ਅੱਗ ਉੱਪਰ ਕਾਬੂ ਪਾਉਣ ਅਤੇ ਅੱਗ ਬੁਝਾਊ ਯੰਤਰ ਚਲਾਉਣ ਬਾਰੇ ਵਿਸਥਾਰ ਜਾਣਕਾਰੀ ਦਿੱਤੀ ਗਈ।ਇਸ ਮੌਕੇ ਸਕੂਲ ਪ੍ਰਿੰਸੀਪਲ ਵੱਲੋਂ ਫਾਇਰ ਅਫਸਰ ਹਰੀ ਚੰਦ ਦਾ ਧੰਨਵਾਦ ਕੀਤਾ ਗਿਆ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …