ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਰਸਦਾਂ ਭੇਟ ਕਰਨ ’ਤੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਭੁੱਸੇ ਦੀ ਸੰਗਤ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਇਹ ਸਨਮਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੈਨੇਜਰ ਸਰਾਵਾਂ ਮੁਖਤਾਰ ਸਿੰਘ ਅਤੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ ਨੇ ਸਾਂਝੇ ਤੌਰ ’ਤੇ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿੰਡ ਵਾਸੀਆਂ ’ਚੋਂ ਚੰਨਣ ਸਿੰਘ, ਹਰਭਜਨ ਸਿੰਘ, ਜੱਸਾ ਸਿੰਘ, ਦਿਲਬਾਗ ਸਿੰਘ, ਨਰਿੰਦਰ ਸਿੰਘ, ਕਾਹਨ ਸਿੰਘ, ਸੋਨਾ ਸਿੰਘ, ਰੇਸ਼ਮ ਸਿੰਘ, ਲਾਲ ਸਿੰਘ ਆਦਿ ਮੌਜੂਦ ਸਨ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media