ਸੰਦੌੜ, 2 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਾਹਿਬ ਸੇਵਾ ਸੁਸਾਇਟੀ ਸੰਦੌੜ ਵੱਲੋਂ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਦੇ ਮੰਤਵ ਤਹਿਤ ਆਮ ਗਿਆਨ ਅਤੇ ਸੁੰਦਰ ਸ਼ੁੱਧ ਲਿਖਾਈ ਮੁਕਾਬਲਾ 3 ਜੂਨ ਨੂੰ ਕਰਵਾਇਆ ਜਾ ਰਿਹਾ ਹੈ।ਸੁਸਾਇਟੀ ਦੀ ਮੁੱਖੀ ਮੈਡਮ ਗੁਰਜੀਤ ਕੌਰ ਭੱਟ ਅਤੇ ਲੇਖਕ ਹਰਮਿੰਦਰ ਸਿੰਘ ਭੱਟ ਨੇ ਦੱਸਿਆ ਕਿ ਸੰਸਥਾ ਵਲੋਂ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਅਤੇ ਪ੍ਰਸੰਸਾ ਪੱਤਰ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਸਾਹਿਬ ਸੇਵਾ ਸੁਸਾਇਟੀ ਪਿਛਲੇ ਕਈ ਵਰ੍ਹਿਆਂ ਤੋਂ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਨੂੰ ਬਹੁਤ ਘੱਟ ਫ਼ੀਸ ਅਤੇ ਵਜ਼ੀਫ਼ਿਆਂ ਰਾਹੀ ਮੁਹੱਈਆ ਕਰਵਾ ਰਹੀ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …