ਸਮਰਾਲਾ, 2 ਜੂਨ (ਪੰਜਾਬ ਪੋਸਟ- ਕੰਗ) – ਸਥਾਨਕ ਸਰਕਾਰੀ (ਕੰ:) ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ।ਸਕੂਲ ਮੁਖੀ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਤੰਬਾਕੂ ਵਿਰੋਧੀ ਦਿਵਸ ਦੌਰਾਨ ਪ੍ਰੋਗਰਾਮ ਅਫ਼ਸਰ ਡਾ. ਸੁਖਪਾਲ ਕੌਰ ਅਤੇ ਮੈਡਮ ਨੀਲਮ ਕੁਮਾਰੀ ਵੱਲੋਂ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਇਸ ਉਪਰੰਤ ਵਿਦਿਆਰਥੀਆਂ ਨੇ ਮਨੁੱਖੀ ਚੇਨ ਬਣਾ ਕੇ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਤੋਂ ਗੁਰੇਜ਼ ਕਰਨ ਅਤੇ ਤੰਬਾਕੂ ਰਹਿਤ ਜੀਵਨ ਬਤੀਤ ਕਰਨ ਸੁਨੇਹਾ ਦਿੱਤਾ।ਉਨ੍ਹਾਂ ਨੇ ਵਿਦਿਆਰਥੀਆਂ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਇਹ ਸੁਨੇਹਾ ਸਮਾਜ ਵਿੱਚ ਰਹਿੰਦੇ ਲੋਕਾਂ ਦੇ ਘਰ ਘਰ ਪਹੁੰਚਾਉਣ ਲਈ ਪੇ੍ਰਰਿਤ ਕੀਤਾ।ਇਸ ਮੌਕੇ ਜਸਪਾਲ ਸਿੰਘ ਪਾਲੀ, ਮੈਡਮ ਰੀਤੂ, ਮੈਥ ਮਾਸਟਰ ਅਮਰੀਕ ਸਿੰਘ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …