ਪਠਾਨਕੋਟ, 2 ਜੂਨ (ਪੰਜਾਬ ਪੋਸਟ ਬਿਊਰੋ) – ਸਾਲ 2018 ਨੈਸਨਲ ਓਲੰਪੀਆਡ ਯੋਗਾ 2018 ਵਿਚੋਂ ਸੂਬਾ ਪੱਧਰ `ਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਵਿਸ਼ੇਸ ਰੂਪ ਵਿੱਚ ਸਨਮਾਨਿਤ ਕੀਤਾ ਅਤੇ ਵੱਖ-ਵੱਖ ਸਕੂਲਾਂ ਦੇ ਮੁਖੀਆਂ, ਸਟਾਫ ਅਤੇ ਬੱਚਿਆਂ ਦੇ ਮਾਪਿਆਂ ਨੂੰ ਸੁਭਕਾਮਨਾਵਾਂ ਦਿੱਤੀਆਂ।
ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਨੇ ਦੱਸਿਆ ਕਿ ਮੋਹਾਲੀ ਵਿਖੇ 14 ਤੇ 15 ਮਈ ਨੂੰ ਕਰਵਾਏ ਨੈਸ਼ਨਲ ਓਲੰਪੀਆਡ ਯੋਗਾ 2018 ਵਿੱਚ ਪੰਜਾਬ ਭਰ ਤੋਂ ਹਰੇਕ ਜਿਲ੍ਹੇ ਦੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ ਸੀ ਅਤੇ ਜਿਲ੍ਹਾ ਪਠਾਨਕੋਟ ਤੋਂ ਵੀ ਅੱਠ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿੱਚ ਭਾਗ ਲਿਆ।ਜਿਨ੍ਹਾਂ ਨੇ ਸੂਬਾ ਪੱਧਰ `ਤੇ ਯੋਗਾ ਮੁਕਾਬਲਿਆਂ ਵਿੱਚ ਤੀਸਰਾ ਸਥਾਨ ਪ੍ਰਾਪਤ ਕਰ ਕੇ ਜਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ।ਉਨ੍ਹਾਂ ਦੱਸਿਆ ਕਿ ਜਿਲਾ ਪਠਾਨਕੋਟ ਤੋਂ ਸਰਕਾਰੀ ਮਾਡਲ ਸਕੂਲ ਸਾਹਪੁਰਕੰਡੀ ਟਾਉਨਸ਼ਿਪ ਦੀ 9ਵੀਂ ਜਮਾਤ ਦੀ ਖੁਸ਼ੀ, ਪ੍ਰੀਤਿਕਾ, ਆਦਿੱਤੀ, ਜੀਆ ਅਤੇ ਨਿਸ਼ਾਂਤ, ਸਰਕਾਰੀ ਹਾਈ ਸਕੂਲ ਨੰਗਲ ਚੋਧਰੀਆਂ ਦੇ 8ਵੀਂ ਕਲਾਸ ਦਾ ਜੀਵਨ ਅਤੇ ਜੇ.ਐਮ.ਕੇ ਇੰਟਰਨੈਸ਼ਨਲ ਸਕੂਲ ਦੇ 8ਵੀਂ ਕਲਾਸ ਦੇ ਚਿਤਵਨ ਅਤੇ ਪਾਰਥ ਸ਼ਾਮਲ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਸਕੂਲਾਂ ਦੇ ਵਿਦਿਆਰਥੀ ਪੜਾਈ ਦੇ ਨਾਲ ਨਾਲ ਯੋਗਾ ਵਿੱਚ ਵੀ ਰੂਚੀ ਰੱਖਦੇ ਹਨ।ਉਨ੍ਹਾਂ ਕਿਹਾ ਕਿ ਤਨਾਅ ਚਾਹੇ ਕੰਮਕਾਜ ਦਾ ਹੋਵੇ ਜਾਂ ਫਿਰ ਪੜਾਈ ਦਾ ਉਸ ਤੇ ਯੋਗਾ ਨਾਲ ਕਾਬੂ ਪਾਇਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਅਸੀਂ ਵੀ ਆਪਣੇ ਜੀਵਨ ਵਿੱਚ ਯੋਗਾ ਨੂੰ ਸ਼ਾਮਲ ਕਰੀਏ ਤਾਂ ਜੋ ਇਕ ਨਿਰੋਈ ਸਿਹਤ ਮਿਲ ਸਕੇ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media