ਲੈਂਡ, ਸੈਂਡ ਮਾਫੀਆ ਅਤੇ ਸ਼ਰਾਬ ਮਾਫੀਆ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਜਾਖੜ
ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) -ਕਾਂਗਰਸ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ, ਜੋ ਕਿ ਬੀਤੇ ਦਿਨੀਂ ਗੈਂਗਸਟਰਾਂ ਹੱਥੋਂ ਮਾਰੇ
ਗਏ ਕਾਂਗਰਸੀ ਕੌਂਸਲਰ ਸ੍ਰੀ ਗੁਰਦੀਪ ਸਿੰਘ ਪਹਿਲਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅੱਜ ਵਿਸ਼ੇਸ਼ ਤੌਰ ’ਤੇ ਅੰਮ੍ਰਿਤਸਰ ਸਥਿਤ ਉਨਾਂ ਦੇ ਘਰ ਪੁੱਜੇ ਸਨ, ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਅਕਾਲੀ ਦਲ ਦੇ 10 ਸਾਲ ਦੇ ਕੁਸਾਸ਼ਨ ਵਿਚ ਜੋ ਕੁੱਝ ਹੋਇਆ ਤੇ ਪਾਲਿਆ-ਪਰੋਸਿਆ ਗਿਆ, ਇਹ ਸਭ ਉਸ ਦੀ ਦੇਣ ਹੈ ਉਨਾਂ ਕਿਹਾ ਕਿ ਅਕਾਲੀ ਦਲ ਜੋ ਕਦੇ ਸ਼ਹੀਦਾਂ ਦੀ ਪਾਰਟੀ ਹੁੰਦੀ ਸੀ, ਦੇ ਮੌਜੂਦਾ ਆਗੂਆਂ ਨੇ ਕੇਵਲ ਤੇ ਕੇਵਲ ਆਪਣੇ ਨਿੱਜੀ ਹਿੱਤਾਂ ਲਈ ਰਾਜ ਤੇ ਰਾਜ ਦੀ ਜਨਤਾ ਨੂੰ ਲਗਾਤਾਰ ਖੋਰਾ ਲਗਾਇਆ ਪੰਜਾਬ ਦੇ ਨੌਜਵਾਨ ਨੂੰ ਨਸ਼ਿਆਂ ’ਤੇ ਲਗਾ ਕੇ ਆਪ ਪੰਜਾਬ ਦੇ ਰੇਤ ਤੇ ਬੱਜਰੀ ਵਰਗੇ ਖਣਿਜ ਵੀ ਖਾ ਗਏ ਉਨਾਂ ਕਿਹਾ ਕਿ ਪੰਜਾਬ ਦੇ ਪਾਣੀ ਤੇ ਆਬੋ-ਹਵਾ ਦੀ ਕਦੇ ਉਨਾਂ ਸਾਰ ਤੱਕ ਨਹੀਂ ਲਈ ਅਤੇ ਅੱਜ ਵੀ ਉਨਾਂ ਦੇ ਪਾਲੇ ਹੋਏ ਗੁੰਡੇ ਲੋਕਾਂ ਦੀ ਜਾਨ-ਮਾਲ ਲਈ ਖ਼ਤਰਾ ਬਣੇ ਹੋਏ ਹਨ।
ਸ੍ਰੀ ਜਾਖੜ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਅਕਾਲੀ ਦਲ ਦੇ ਪਾਲੇ ਲੈਂਡ, ਸੈਂਡ ਤੇ ਸ਼ਰਾਬ ਮਾਫੀਆ ਨੂੰ ਨੱਥ ਪਾਈ ਜਾਵੇਗੀ, ਚਾਹੇ ਉਹ ਜੇਲ੍ਹ ਵਿਚ ਹੋਣ ਜਾਂ ਜੇਲ੍ਹ ਤੋਂ ਬਾਹਰ ਉਨਾਂ ਕਿਹਾ ਕਿ ਦੁੱਖ ਦੀ ਘੜੀ ਕਾਂਗਰਸ ਪਾਰਟੀ ਇਸ ਪਰਿਵਾਰ ਦੇ ਨਾਲ ਖੜੀ ਹੈ ਅਤੇ ਸਾਨੂੰ ਇਸ ਹੱਤਿਆ ’ਤੇ ਬਹੁੱਤ ਦੁੱਖ ਹੈ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਪਰਿਵਾਰ ਦੀ ਸੁਰੱਖਿਆ ਲਈ ਸਕਿਊਰਿਟੀ ਮੁਹੱਈਆ ਕਰਵਾ ਦਿੱਤੀ ਗਈ ਹੈ ਉਨਾਂ ਕਿਹਾ ਕਿ ਪੰਜਾਬ ਨੂੰ ਮੁੜ ਖੁਸ਼ਹਾਲੀ ਦੇ ਰਾਹੇ ਪਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਇਸ ਮੌਕੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਓ.ਪੀ ਸੋਨੀ, ਮੇਅਰ ਕਰਮਜੀਤ ਸਿੰਘ ਰਿੰਟੂ, ਵਿਧਾਇਕ ਸੁਨੀਲ ਦੱਤੀ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਿਸ, ਸ਼ਹਿਰੀ ਪ੍ਰਧਾਨ ਡਾ. ਜੁਗਲ ਕਿਸ਼ੋਰ ਸ਼ਰਮਾ, ਦਿਹਾਤੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਵੀ ਹਾਜ਼ਰ ਸਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media