ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਐੱਲ. ਐੱਲ. ਬੀ (3 ਸਾਲਾ ਕੋਰਸ) ਛੇਵੇਂ ਸਮੈਸਟਰ ਦੇ 2
ਵਿਦਿਆਰਥੀਆਂ ਸੰਦੀਪ ਕੌਰ ਅਤੇ ਲਵਦੀਪ ਸਿੰਘ ਨੂੰ ਓਸ਼ਾਕ ਇੰਸਟੀਚਿਊਟ ਆਫ਼ ਲਾਅ ਅੰਮ੍ਰਿਤਸਰ ਵੱਲੋਂ ਕਰਵਾਏ ਗਏ ਕੰਪੀਟੀਟਵ ਇਮਤਿਹਾਲ ਪਹਿਲੀਆਂ 2 ਪੋਜੀਸ਼ਨਾਂ ’ਚ ਪਾਸ ਕਰਨ ’ਤੇ ਸਕਾਲਰਸ਼ਿਪ ਐਵਾਰਡ ਵਜੋਂ ਦੋਹਾਂ ਵਿਦਿਆਰਥੀਆਂ ਨੂੰ ਫ਼੍ਰੀ ਕੋਚਿੰਗ ਆਫ਼ ਪੀ. ਸੀ. ਐਸ. (ਜੁਡੀਸ਼ੀਅਰੀ) ਅਤੇ ਲਾਈਫ਼ ਟਾਈਮ ਮੈਂਬਰਸ਼ਿਪ ਪ੍ਰਦਾਨ ਕੀਤੀ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਕਤ ਵਿਦਿਆਰਥੀਆਂ ਨੇ ਇਸ ਪ੍ਰੀਖਿਆ ’ਚ ਅਪੀਅਰ ਹੋਏ 90 ਵਿਦਿਆਰਥੀਆਂ ’ਚੋਂ ਪਹਿਲਾਂ ਅਤੇ ਦੂਜਾ ਸਥਾਨ ਹਾਸਲ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਉਪਲਬੱਧੀ ’ਤੇ ਮੁਬਾਰਕਬਾਦ ਦਿੱਤੀ ਅਤੇ ਭਵਿੱਖ ’ਚ ਸਿਖ਼ਰਾਂ ਨੂੰ ਛੂਹਣ ਲਈ ਉਤਸ਼ਾਹਿਤ ਕਰਦਿਆਂ ਸਖ਼ਤ ਮਿਹਨਤ ਕਰਨ ਲਈ ਹੱਲਾਸ਼ੇਰੀ ਦਿੱਤੀ।ਉਨ੍ਹਾਂ ਕਿਹਾ ਕਿ ਅਜਿਹੇ ਇਮਤਿਹਾਨ ਵਿਦਿਆਰਥੀਆਂ ਨੂੰ ਆਪਣਾ ਟੀਚਾ ਹਾਸਲ ਕਰਨ ਵਾਸਤੇ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕਰਦੇ ਹਨ। ਇਸ ਮੌਕੇ ਕਾਲਜ ਦੇ ਬਾਕੀ ਸਟਾਫ਼ ਮੈਂਬਰ ਡਾ. ਕੋਮਲ ਕ੍ਰਿਸ਼ਨ ਮਹਿਤਾ ਅਤੇ ਪ੍ਰੋ: ਸੀਮਾ ਰਾਣੀ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media