Tuesday, November 24, 2026

ਝਾਰਖੰਡ ਦੇ ਲੇਬਰ ਮੰਤਰੀ ਰਾਜ ਪਾਲੀਵਾਲ ਸੰਗਤਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ 5 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਅੱਜ ਝਾਰਖੰਡ ਦੇ PPN0506201801ਲੇਬਰ ਮੰਤਰੀ ਰਾਜ ਪਾਲੀਵਾਲ ਸੰਗਤਾਂ ਸਮੇਤ ਪਹੁੰਚੇ ਅਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਵੀ ਕੀਤੀ।ਇਸ ਮੌਕੇ ਲੌਂਗੋਵਾਲ ਨੇ ਰਾਜ ਪਾਲੀਵਾਲ ਅਤੇ ਹੋਰ ਮੈਂਬਰਾਂ ਦਾ ਸਨਮਾਨ ਕੀਤਾ।ਰਾਜ ਪਾਲੀਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਆਤਮਿਕ ਸਕੂਨ ਪ੍ਰਾਪਤ ਹੋਇਆ ਹੈ।
    ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸੁਖਵਰਸ਼ ਸਿੰਘ ਪੰਨੂ, ਜਰਨੈਲ ਸਿੰਘ ਡੋਗਰਾਂਵਾਲਾ, ਭੁਪਿੰਦਰ ਸਿੰਘ ਭਲਵਾਨ, ਬੀਬੀ ਰਣਜੀਤ ਕੌਰ ਮਾਹਲਪੁਰ, ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੁਖਤਾਰ ਸਿੰਘ ਮੈਨੇਜਰ ਸਰਾਵਾਂ, ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ, ਸਤਨਾਮ ਸਿੰਘ ਸੋਹਲ ਟਾਟਾ ਨਗਰ, ਆਸ਼ਿਸ਼ ਝਾਅ, ਵਿਪਨ ਪ੍ਰਮਾਰ, ਸੰਤੋਖ ਸਿੰਘ, ਮਨਜੀਤ ਸਿੰਘ ਤਰਨ ਤਾਰਨ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply