ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਗੁਰਪ੍ਰ੍ਰੀਤ ਸਿੰਘ) – ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ ਭਲਕੇ
7 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਛੇਵੇਂ ਪਾਤਸ਼ਾਹ ਜੀ ਦੇ ਗੁਰਿਆਈ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬਿ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਉਪਰੰਤ ਰਾਗੀ, ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰ-ਇਤਿਹਾਸ ਨਾਲ ਜੋੜਨਗੇ।ਉਨ੍ਹਾਂ ਦੱਸਿਆ ਕਿ ਗੁਰਿਆਈ ਦਿਵਸ ਨੂੰ ਸਮਰਪਿਤ ਸਵੇਰੇ 8.00 ਵਜੇ ਤੋਂ ਲੈ ਕੇ 12.00 ਵਜੇ ਤੀਕ ਜਲੌ ਸਜਾਏ ਜਾਣਗੇ ਅਤੇ ਸ਼ਾਮ ਨੂੰ ਰਹਿਰਾਸ ਦੀ ਸਮਾਪਤੀ ਉਪਰੰਤ ਸੁੰਦਰ ਦੀਪਮਾਲਾ ਤੇ ਆਤਿਸ਼ਬਾਜੀ ਹੋਵੇਗੀ।
ਇਸੇ ਦੌਰਾਨ ਹੀ ਭਲਕੇ 7 ਜੂਨ ਨੂੰ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਦੇ ਦੂਸਰੇ ਪ੍ਰਧਾਨ, ਪੰਥ ਦੇ ਬੇਤਾਜ ਬਾਦਸ਼ਾਹ ਬਾਬਾ ਖੜਕ ਸਿੰਘ ਦੇ 150ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਜਾਣਗੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media