Friday, June 19, 2026

ਅਕਾਲ ਪੁਰਖ ਕੀ ਫੌਜ ਨੇ ਸ਼ਹੀਦੀ ਦਿਵਸ ਮੌਕੇ ਲਾਇਆ ਖੂਨਦਾਨ ਕੈਂਪ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਨਸ਼ਿਆਂ ਤੇ ਪਤਿਤਪੁਣੇ ਦੇ ਖਾਤਮੇ ਅਤੇ ਸਿੱਖੀ ਦੇ ਪ੍ਰਚਾਰ-ਪਸਾਰ ਨੂੰ ਸਮਰਪਿੱਤ ਸਿੱਖ ਧਾਰਮਿਕ ਜਥੇਬੰਦੀ ਅਕਾਲ PPN0606201813ਪੁਰਖ ਕੀ ਫੌਜ ਵਲੋਂ ਸ੍ਰੀ ਗੁਰੂ ਰਾਮਦਾਸ ਹਸਪਤਾਲ ਨੇੜੇ ਗੁਰਦੁਆਰਾ ਬਾਬਾ ਦੀਪ ਜੀ ਸ਼ਹੀਦ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ ।
ਸੰਸਥਾ ਦੇ ਡਾਇਰੈਕਟਰ ਜਸਵਿੰਦਰ ਸਿੰਘ ਐਡਵੋਕੇਟ ਨੇ ਦੱਸਿਆ ਕਿ ਜੂਨ 1984 `ਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਭਾਰਤੀ ਸਰਕਾਰ ਨੇ ਸਿੱਖਾਂ ਦੇ ਪਵਿੱਤਰ ਸਥਾਨ ਸ੍ਰੀ ਹਰਿਮੰਦਰ ਸਾਹਿਬ ਉੱਪਰ ਗੋਲੀਆਂ ਚਲਾਈਆਂ ਅਤੇ ਮੀਰੀ ਪੀਰੀ ਦੇ ਪ੍ਰਤੀਕ ਸਰਵਉੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਫੌਜੀ ਹਮਲਾ ਕਰਕੇ ਢਹਿ ਢੇਰੀ ਕੀਤਾ ਸੀ।ਇਸ ਅਣਮਨੁੱਖੀ ਵਰਤਾਰੇ ਬਾਰੇ ਆਉਣ ਵਾਲੀ ਪੀੜੀ ਨੂੰ ਜਾਣੂ ਕਰਵਾਉਣ ਅਕਾਲ ਪੁਰਖ ਕੀ ਫੌਜ ਦੇ ਵਿੰਗ ਸਾਹਿਬ ਲਾਈਫ ਡਰਾਪਸ ਵਲੋਂ ਖੂਨਦਾਨ ਕੈਂਪ ਹਰ ਸਾਲ ਲਗਾਇਆ ਜਾਂਦਾ ਹੈ।ਇਸ ਮੌਕੇ ਸਾਹਿਬ ਲਾਈਫ ਡਰਾਪਸ ਦੇ ਇੰਚਾਰਜ ਸਰਬਜੀਤ, ਕੁਲਜੀਤ ਸਿੰਘ ਕੋ-ਆਰਡੀਨੇਟਰ, ਭੁਪਿੰਦਰ ਸਿੰਘ, ਬਰਿੰਦਰਪਾਲ ਸਿੰਘ, ਹਰਜੀਤ ਸਿੰਘ, ਹਰਪ੍ਰੀਤ ਸਿੰਘ, ਮੋਹਨਦੀਪ ਸਿੰਘ ਅਤੇ ਰਜਿੰਦਰ ਸਿੰਘ ਰਾਜਨ ਵੀ ਮੌਜੂਦ ਰਹੇ।

Check Also

ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …

Leave a Reply