ਪਠਾਨਕੋਟ, 7 ਜੂਨ (ਪੰਜਾਬ ਪੋਸਟ ਬਿਊਰੋ) – ਵਿਸਵ ਵਾਤਾਵਰਨ ਦਿਵਸ ਅਤੇ ਮਿਸਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਵੱਲੋਂ ਦਫਤਰ ਕਮਿਊਨਟੀ ਹਾਲ ਸਰਨਾ ਵਿਖੇ ਪੋਦੇ ਲਗਾਏ ਗਏ।ਉਨ੍ਹਾਂ ਨੇ ਸਮੂਹ ਸਟਾਫ ਅਤੇ ਦਫਤਰ ਵਿਖੇ ਹਾਜ਼ਰ ਹੋਰ ਲੋਕਾਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਅੱਜ ਦੀਆਂ ਸਮੱਸਿਆਵਾਂ ਜਿਵੇ ਕਿ ਗਲੋਬਲ ਵਾਰਮਿੰਗ, ਪ੍ਰਦੂਸਣ ਆਦਿ ਅਜਿਹੀਆਂ ਸਮੱਸਿਆਵਾਂ ਤੋਂ ਨਿਪਟਨ ਦੇ ਲਈ ਅੱਜ ਸਾਨੂੰ ਜਿਆਦਾ ਤੋਂ ਜਿਆਦਾ ਪੋਦੇ ਲਗਾਉਂਣ ਦੀ ਜਰੂਰਤ ਹੈ।ਉਨ੍ਹਾਂ ਕਿਹਾ ਕਿ ਲਗਾਇਆ ਇਕ ਪੋਦਾ ਜਿੱਥੇ ਵਾਤਾਵਰਨ ਨੂੰ ਸੁੱਧ ਰੱਖੇਗਾ ਉੱਥੇ ਹੀ ਮੋਸਮ ਵਿੱਚ ਵੱਧ ਰਹੀ ਗਰਮੀ ਨੂੰ ਵੀ ਕੰਟਰੋਲ ਕਰਦਾ ਹੈ।ਉਨ੍ਹਾਂ ਕਰਮਚਾਰੀਆਂ ਨੂੰ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਖੁਸੀ ਦੇ ਮੋਕੇ ਅਤੇ ਆਪਣੇ ਜਨਮ ਦਿਨ `ਤੇ ਘੱਟੋ ਘੱਟ ਹਰ ਸਾਲ ਇਕ ਪੋਦਾ ਲਗਾਇਆ ਜਾਵੇ ਅਤੇ ਉਸ ਦੀ ਦੇਖ ਰੇਖ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਵੱਲੋਂ ਅਗਰ ਇਕ ਪੌਦਾ ਵੀ ਲਗਾਇਆ ਜਾਵੇ ਤਾਂ ਧਰਤੀ ਨੂੰ ਹਰਿਆ ਭਰਿਆ ਕੀਤਾ ਜਾ ਸਕਦਾ ਹੈ।ਇਸ ਮੋਕੇ ਦਫਤਰ ਦਾ ਸਟਾਫ ਅਤੇ ਹੋਰ ਲੋਕ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media