ਭੀਖੀ, 7 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਲੈਕਚਰਾਰ ਰੀਟਾ ਰਾਣੀ ਵੱਲੋਂ ਪੌਦਾ ਲਗਾਇਆ
ਗਿਆ।ਵਿਦਿਆਰਥੀਆਂ ਅਤੇ ਸਟਾਫ਼ ਸੰਬੋਧਨ ਕਰਦਿਆਂ ਉਨ੍ਹਾ ਕਿਹਾ ਕਿ ਸਾਨੂੰ ਆਪਣੇ ਘਰਾਂ ਵਿੱਚ ਵੀ ਵੱਧ ਪੌਦੇ ਲਗਾ ਕੇ ਉਹਨਾਂ ਦੀ ਸਾਂਭ-ਸੰਭਾਲ ਵੀ ਜ਼ਰੂਰ ਕਰਨੀ ਚਾਹੀਦੀ ਹਨ, ਕਿਉਂਕਿ ਪੌਦੇ ਬਹੁਤ ਸਾਰੀਆਂ ਭਿਆਨਕ ਬਿਮਾਰੀਆਂ ਤੋਂ ਮਨੁੱਖਾਂ ਨੂੰ ਬਚਾਅ ਕੇ ਰੱਖਦੇ ਹਨ।ਇਸੇ ਤਰਾਂ ਨੇੜਲੇ ਪਿੰਡ ਖੀਵਾ ਕਲਾਂ ਵਿੱਚ ਵਾਤਾਵਰਨ ਦਿਵਸ ਨੂੰ ਮੁੱਖ ਰੱਖਦਿਆਂ ਥਾਣਾ ਭੀਖੀ ਪੁਲਿਸ ਸਾਂਝ ਕੇਂਦਰ ਦੁਆਰਾ ਸਹਾਇਕ ਥਾਣੇਦਾਰ ਸਮਰਾਟਵੀਰ, ਹੌਲਦਾਰ ਮਨਜਿੰਦਰ ਸਿੰਘ ਅਤੇ ਸਿਪਾਹੀਹਰਪਾਲ ਸਿੰਘ ਨੇ ਦਰੱਖ਼ਤਾਂ ਅਤੇ ਪਾਣੀ ਦੁਰਵਰਤੋ ਰੋਕਣ ਸਬੰਧੀ ਵਿਚਾਰ ਪੇਸ਼ ਕੀਤੇ।ਪਿੰਡ ਵਾਸੀਆਂ ਨੂੰ ਵੱਧ-ਵੱਧ ਲਗਾਉਣ ਲਈ ਪ੍ਰੇਰਿਤ ਕੀਤਾ, ਉਪਰੰਤ ਜਾਮਣਾਂ ਦੇ ਬੂਟੇ ਲਗਾਏ ਗਏ। ਸਰਕਾਰੀ ਸੀਨੀਅਰਸੈਕੰਡਰੀ ਹੀਰੋਂ ਖ਼ੁਰਦ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਵਿਸ਼ਵ ਵਾਤਾਵਰਨ ਦੇ ਸਬੰਧ ਸਕੂਲ ਦੀ ਚਾਰਦਿਵਾਰੀ ਅੰਦਰ ਛਾਂਦਾਰ ਅਤੇ ਫੁੱਲਾਂ ਵਾਲੇ ਪੌਦਾ ਲਗਾਏ।
ਇਸ ਦੌਰਾਨ ਪ੍ਰਿੰਸੀਪਲ ਸੁਭਾਸ਼ ਚੰਦ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਵਧੇਰੇ ਦਰੱਖ਼ਤ ਲਗਾਉਣੇ ਚਾਹੀਦੇ ਹਨ ਤਾਂ ਜੋ ਗਰਮੀ ਦੇ ਮਾਰੂ ਪ੍ਰਭਾਵ ਤੋਂ ਬਚਿਆ ਜਾ ਸਕੇ।ਇਸ ਸਮੇਂ ਰਜਨੀ ਬਾਤਿਸ਼, ਸੰਦੀਪ ਕੌਰ, ਸੈਫ਼ੀ, ਰਮਨਦੀਪ ਸਿੰਘ, ਚਮਕੌਰ ਸਿੰਘ, ਮਨੂੰ ਰਿਸ਼ੀ, ਬਿੱਕਰਜੀਤ ਸਿੰਘ, ਲੈਕਚਰਾਰ ਪ੍ਰਦੀਪ ਤਾਇਲ, ਗੋਧਾ ਰਾਮ, ਮੀਹਾਂ ਸਿੰਘ, ਸੰਧਿਆ ਰਾਣੀ, ਲਖਵਿੰਦਰ ਕੌਰ, ਨੀਲਮ ਕੁਮਾਰੀ, ਸੁਖਵਿੰਦਰ ਕੌਰ, ਪ੍ਰਦੀਪ ਸਿੰਘ ਆਦਿ ਹਾਜ਼ਰ ਸਨ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media