ਨਵੀਂ ਦਿੱਲੀ, 8 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ 10 ਜੂਨ (28 ਜੇਠ) ਨੂੰ ਸਵੇਰੇ 9 ਵਜੇ ਤੋਂ ਦੁਪਹਿਰ ਬਾਅਦ 2 ਵਜੇ ਤਕ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ ਦਸਿਆ ਕਿ ਇਸ ਗੁਰਮਤਿ ਸਮਾਗਮ ਵਿੱਚ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਦਿੱਲੀ ਅਤੇ ਸਮੂਹ ਇਸਤਰੀ ਸਤਿਸੰਗ ਸਭਾਵਾਂ ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।ਰਾਣਾ ਨੇ ਹੋਰ ਦਸਿਆ ਕਿ ਇਸ ਗੁਰਮਤਿ ਸਮਾਗਮ ਵਿਚ ਕੋਈ ਵੀ ਇਸਤਰੀ ਸਤਿਸੰਗ ਸਭਾ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰ ਸਕਦੀ ਹੈ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media