Friday, June 19, 2026

ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸਮੇਤ ਸ਼੍ਰੋਮਣੀ ਕਮੇਟੀ ਦੇ ਵਫ਼ਦ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ `ਚ ਇੱਕ ਵਫ਼ਦ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਵੀ ਸ਼ਾਮਲ ਸਨ। ਵਫ਼ਦ ਨੇ ਕੇਂਦਰ ਸਰਕਾਰ ਦੀ ‘ਸੇਵਾ ਭੋਜ ਯੋਜਨਾ’ ਸਕੀਮ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ, ਜਿਸ ਦੇ ਤਹਿਤ ਗੁਰਦੁਆਰਿਆਂ ਸਮੇਤ ਚੈਰੀਟੇਬਲ ਧਾਰਮਿਕ ਸੰਸਥਾਵਾਂ ਵਲੋਂ ਮੁਫ਼ਤ ਵਰਤਾਏ ਜਾਂਦੇ ਲੰਗਰ ਅਤੇ ਪ੍ਰਸਾਦ ਦੀਆਂ ਵਸਤਾਂ ‘ਤੇ ਆਈ.ਜੀ.ਐਸ.ਟੀ ਅਤੇ ਸੀ.ਜੀ.ਐਸ.ਟੀ ਦੇ ਕੇਂਦਰੀ ਹਿੱਸੇ ਦੀ ਪੂਰਤੀ ਕੀਤੀ ਜਾਵੇਗੀ।ਵਫ਼ਦ ਨੇ ਗੰਨਾ ਕਿਸਾਨਾਂ ਤੋਂ ਬੋਝ ਘਟਾਉਣ ਲਈ ਕੇਂਦਰ ਸਰਕਾਰ ਵਲੋਂ ਕੀਤੇ ਗਏ ਉਪਰਾਲਿਆਂ ਲਈ ਵੀ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …

Leave a Reply