Thursday, October 1, 2026

ਅਕਾਲੀ ਆਗੂ ਨਿਰਮਲ ਸਿੰਘ ਬਾਬਾ ਦੇ ਚਲਾਣੇ ’ਤੇ ਦੁੱਖ ਪ੍ਰਟਾਇਆ

ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਕਰਤਾਰਪੁਰ ਦੇ Longowalਪ੍ਰਧਾਨ ਨਿਰਮਲ ਸਿੰਘ ਬਾਬਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਕਿਹਾ ਕਿ ਸ. ਨਿਰਮਲ ਸਿੰਘ ਬਾਬਾ ਟਕਸਾਲੀ ਅਕਾਲੀ ਆਗੂ ਸਨ ਅਤੇ ਉਨ੍ਹਾਂ ਨੇ ਪੰਥਕ ਸੇਵਾ ਲਈ ਆਪਣਾ ਸਾਰਾ ਜੀਵਨ ਲਗਾਇਆ।ਦੱਸਣਯੋਗ ਹੈ ਕਿ ਨਿਰਮਲ ਸਿੰਘ ਬਾਬਾ ਦਾ ਅੰਤਿਮ ਸੰਸਕਾਰ ਅੱਜ ਕਰਤਾਰਪੁਰ ਵਿਖੇ ਕਰ ਦਿੱਤਾ ਗਿਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਨ੍ਹਾਂ ਦੇ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ ਨੇ ਉਨ੍ਹਾਂ ਦੀ ਮ੍ਰਿਤਕ ਦੇਹ ’ਤੇ ਲੋਈ ਪਾ ਕੇ ਸਤਿਕਾਰ ਭੇਟ ਕੀਤਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply