Sunday, April 26, 2026

154 ਸਰਕਾਰੀ ਸਕੂਲਾਂ ਦੇ ਕਰੀਬ 34500 ਬੱਚਿਆਂ ਨੂੰ ਵੰਡੀਆਂ ਫ੍ਰੀ ਕਿਤਾਬਾਂ – ਅਮਿਤ ਵਿੱਜ

ਪੰਜਾਬ ਸਰਕਾਰ ਵੱਲੋਂ ਮੁਫਤ ਵਰਦੀ ਦੀ ਰਾਸ਼ੀ 400 ਰੁਪਏ ਤੋਂ ਵਧਾ ਕੇ ਕੀਤੀ 600 ਰੁਪਏ

Amit Vij Pathankotਪਠਾਨਕੋਟ, 10 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ੳੂੱਚਾ ਚੁੱਕਣ ਲਈ ਅਣਥੱਕ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹੁਣ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੇ ਸਾਰੇ ਬੱਚਿਆਂ ਨੂੰ ਬਿਨ੍ਹਾਂ ਕਿਸੇ ਜਾਤ ਪਾਤ ਦੇ ਭੇਦਭਾਵ ਤੋਂ ਫ੍ਰੀ ਕਿਤਾਬਾਂ ਦਿੱਤੀਆਂ ਜਾ ਰਹੀਆ ਹਨ, ਇਸ ਦੇ ਨਾਲ ਉਹ ਵਿਦਿਆਰਥੀ ਜੋ ਆਰਥਿਕ ਤੰਗੀ ਦੇ ਕਾਰਨ ਕੀਮਤੀ ਕਿਤਾਬਾਂ ਦੀ ਖਰੀਦ ਨਹੀਂ ਕਰ ਸਕਦੇ ਸਨ ਉਨ੍ਹਾਂ ਲਈ ਸਿੱਖਿਆ ਪ੍ਰਾਪਤ ਕਰਨਾ ਕਾਫੀ ਆਸਾਨ ਹੋ ਗਿਆ ਹੈ।
        ਇਹ ਜਾਣਕਾਰੀ ਦਿੰਦਿਆਂ ਵਿਧਾਇਕ ਪਠਾਨਕੋਟ ਅਮਿਤ ਵਿੱਜ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਣ ਸਰਕਾਰੀ ਸਕੂਲਾਂ ਦੇ ਵਿੱਚ 6ਵੀਂ ਕਲਾਸ ਤੋਂ 12ਵੀਂ ਕਲਾਸ ਤੱਕ ਪੜਨ ਵਾਲੇ ਸਾਰੇ ਵਿਦਿਆਰਥੀਆਂ (ਐਸ.ਸੀ. ਅਤੇ ਨਾਨ ਐਸ.ਸੀ) ਨੂੰ ਫ੍ਰੀ ਕਿਤਾਬਾਂ ਦਿੱਤੀਆਂ ਜਾਣਗੀਆਂ।ਜਦਕਿ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਫ੍ਰੀ ਕਿਤਾਬਾਂ ਦੀ ਸੁਵਿਧਾ 8ਵੀ ਜਮਾਤ ਤੱਕ ਦੇ ਸਾਰੇ ਵਿਦਿਆਰਥੀ ਅਤੇ 9ਵੀ, 10ਵੀ ਕਲਾਸ ਦੇ ਐਸ.ਸੀ ਵਿਦਿਆਰਥੀਆਂ ਨੂੰ ਹੀ ਫ੍ਰੀ ਕਿਤਾਬਾਂ ਦੀ ਸੁਵਿਧਾ ਦਿੱਤੀ ਜਾਂਦੀ ਸੀ।ਪਰ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਫ੍ਰੀ ਕਿਤਾਬਾਂ ਮੁਹੇਈਆ ਕਰਵਾ ਕੇ ਇਕ ਮੀਲ ਪੱਥਰ ਸਥਾਪਤ ਕੀਤਾ ਹੈ।ਉਨ੍ਹਾਂ ਦੱਸਿਆ ਕਿ ਇਸ ਅਧੀਨ ਜਿਲ੍ਹਾ ਪਠਾਨਕੋਟ ਦੇ 154 ਸਕੂਲਾਂ ਵਿੱਚ ਪੜਣ ਵਾਲੇ ਕਰੀਬ 34500 ਵਿਦਿਆਰਥੀਆਂ ਨੂੰ ਫ੍ਰੀ ਕਿਤਾਬਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਸਰਕਾਰੀ ਸਕੂਲਾਂ ਦੇ ਕਰੀਬ 34500 ਵਿਦਿਆਰਥੀਆਂ ਨੂੰ 4 ਲੱਖ 11 ਹਜਾਰ 861 (4,11,861) ਕਿਤਾਬਾਂ ਦੀ ਜਰੂਰਤ ਸੀ ਜਿਸ ਵਿੱਚੋਂ 3 ਲੱਖ 63 ਹਜਾਰ 869 (3,63,869) ਕਿਤਾਬਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡ ਦਿੱਤੀਆ ਗਈਆਂ ਹਨ ਅਤੇ ਬਾਕੀ ਰਹਿੰਦੀਆਂ 21126 ਕਿਤਾਬਾਂ ਵੀ ਜਲਦੀ ਹੀ ਸਕੂਲਾਂ ਤੱਕ ਪਹੁੰਚਾਈਆਂ ਜਾਣਗੀਆਂ।
        ਸ੍ਰੀ ਵਿੱਜ ਨੇ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੇ ਬੱਚਿਆਂ ਨੂੰ ਫ੍ਰੀ ਵਰਦੀਆਂ ਵੀ ਦਿੱਤੀਆਂ ਜਾਂਦੀਆਂ ਹਨ। ਪਹਿਲਾਂ ਵਿਦਿਆਰਥੀ ਦੀ ਵਰਦੀ ਲਈ ਸਰਕਾਰ ਵੱਲੋਂ 400 ਰੁਪਏ ਹਰੇਕ ਵਿਦਿਆਰਥੀ ਦੇ ਹਿਸਾਬ ਨਾਲ ਦਿੱਤੇ ਜਾਂਦੇ ਸਨ ਪਰ ਹੁਣ ਕੈਪਟਨ ਅਮਰਿੰਦਰ ਸਿੰਘ ਜੀ ਨੇ ਇਹ ਰਾਸੀ 400 ਰੁਪਏ ਤੋਂ ਵਧਾ ਕੇ 600 ਰੁਪਏ ਕਰ ਦਿੱਤੀ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ 6ਵੀਂ ਕਲਾਸ ਤੋਂ 8ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਗੁਣਵੱਤਾਂ ਅਤੇ ਕਵਾਲਿਟੀ ਦਾ ਦੁਪਿਹਰ ਦਾ ਭੋਜਨ ਮਿਡ-ਏ-ਮੀਲ ਦੇ ਅਧੀਨ ਦਿੱਤਾ ਜਾਂਦਾ ਹੈ।
             ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਸਪਨਾ ਹੈ ਕਿ ਸੂਬੇ ਦਾ ਹਰੇਕ ਬੱਚਾ ਸਿੱਖਿਅਤ ਹੋਵੇ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸਨ ਕਰੇ ਇਸ ਅਧੀਨ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਸਹੁਲਤਾਂ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ ਕਾਰਜ ਕਾਲ ਵਿੱਚ ਸਰਕਾਰੀ ਸਕੂਲਾਂ ਦੀ ਹਾਲਤ ਅਤੇ ਅੱਜ ਕੈਪਟਨ ਸਾਹਿਬ ਜੀ ਦੀ ਯੋਗ ਅਗਵਾਈ ਵਿੱਚ ਸਕੂਲਾਂ ਦੀ ਹਾਲਤ ਵਿੱਚ ਪੰਜਾਬ ਸਰਕਾਰ ਦਾ ਵਿਕਾਸ ਆਪ ਝਲਕਦਾ ਦਿਖਾਈ ਦਿੰਦਾ ਹੈ। ਉਨ੍ਹਾਂ ਜਿਲ੍ਹਾ ਪਠਾਨਕੋਟ ਦੇ ਬੱਚਿਆਂ ਦੇ ਮਾਪਿਆਂ ਅੱਗੇ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਹਰੇਕ ਤਰ੍ਹਾ ਦੀ ਸਹੂਲਤ ਮੂਹੇਈਆਂ ਕਰਵਾ ਰਹੀ ਹੈ ਇਸ ਦੇ ਨਾਲ ਹੀ ਉਨ੍ਹਾਂ ਦੀ ਜਿਮ੍ਹੇਦਾਰੀ ਬਣਦੀ ਹੈ ਕਿ ਆਪਣੇ ਬੱਚਿਆਂ ਨੂੰ ਸਿੱਖਿਅਤ ਕਰਨ ਵਿਸ਼ੇਸ ਤੌਰ ਤੇ ਕੋਈ ਵੀ ਬੇਟੀ ਸਿੱਖਿਅਤ ਹੋਣ ਤੋਂ ਨਹੀਂ ਰਹਿਣੀ ਚਾਹੀਦੀ।ਉਨ੍ਹਾਂ ਕਿਹਾ ਕਿ ਅੱਜ ਅਗਰ ਬੇਟੀ ਸਿੱਖਿਅਤ ਹੈ ਤਾਂ ਆਉਂਣ ਵਾਲੀ ਇਕ ਪੀੜੀ ਸਿੱਖਿਅਤ ਹੋ ਜਾਂਦੀ ਹੈ, ਇਸ ਲਈ ਲੜਕੇ ਦੀ ਪੜਾਈ ਦੇ ਨਾਲ ਨਾਲ ਲੜਕੀ ਦੀ ਪੜਾਈ ਨੂੰ ਵੀ ਗੰਭੀਰਤਾ ਨਾਲ ਲਿਆ ਜਾਵੇ। ਪੰਜਾਬ ਸਰਕਾਰ ਵੱਲੋਂ ਵਧੀਆਂ ਅੰਕਾਂ ਨਾਲ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਲਈ ਸਕਾਲਰਸ਼ਿਪ ਅਤੇ ਹੋਰ ਸੁਵਿਧਾਵਾਂ ਵੀ ਦਿੱਤੀਆਂ ਜਾਂਦੀਆਂ ਹਨ।
 

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply