Tuesday, May 21, 2024

ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਬੀ.ਐਸ.ਸੀ ਸਮੈਸਟਰ-5 ਦਾ ਨਤੀਜਾ ਰਿਹਾ ਸ਼ਾਨਦਾਰ

PPN1106201806ਭੀਖੀ, 11 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ.ਐਸ.ਸੀ. ਭਾਗ ਤੀਜਾ (ਸਮੈਸਟਰ ਪੰਜਵਾਂ) ਦੇ ਨਤੀਜੇ ਵਿੱਚ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਕਾਲਜ ਦੇ ਸਾਇੰਸ ਵਿਭਾਗ ਦੇ ਪ੍ਰੋ. ਹਰਪ੍ਰੀਤ ਕੌਰ ਮਾਖਾ ਨੇ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਐਸ.ਸੀ. (ਮੈਡੀਕਲ) ਵਿੱਚੋਂ ਵਿਦਿਆਰਥਣ ਸੁਖਵੀਰ ਕੌਰ ਪੁੱਤਰੀ ਇੰਦਰਜੀਤ ਸਿੰਘ ਨੇ 83.07 ਫੀਸਦੀ ਅੰਕਾਂ ਨਾਲ ਪਹਿਲਾ, ਸੁਖਜਿੰਦਰ ਕੌਰ ਪੁੱਤਰੀ ਬੂਟਾ ਸਿੰਘ ਨੇ 83.03 ਫੀਸਦੀ ਅੰਕਾਂ ਨਾਲ ਦੂਜਾ ਅਤੇ ਪੂਨਮ ਸ਼ਰਮਾ ਪੁੱਤਰੀ ਸੁਖਪਾਲ ਸ਼ਰਮਾ ਨੇ 81.01 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਜਦਕਿ ਬੀ.ਐਸ.ਸੀ. ਨਾਨ-ਮੈਡੀਕਲ ਵਿੱਚੋਂ ਪਰਮਜੀਤ ਕੌਰ ਪੁੱਤਰੀ ਬੋਹੜ ਸਿੰਘ ਨੇ 82 ਫੀਸਦੀ, ਸਿਮਰਜੀਤ ਕੌਰ ਪੁੱਤਰੀ ਗੁਰਤੇਜ ਸਿੰਘ ਨੇ 80.02 ਫੀਸਦੀ ਅਤੇ ਪਰਮਜੀਤ ਕੌਰ ਪੁੱਤਰੀ ਲਾਲ ਸਿੰਘ ਨੇ 78.07 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ।ਜਦਕਿ ਬਾਕੀ ਵਿਦਿਆਰਥਣਾਂ ਨੇ ਵੀ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ ਹੈ।
ਮਾਈ ਭਾਗੋ ਗਰੁੱਪ ਆਫ ਇੰਸਟੀਚਿਊਟਸ ਰੱਲਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ ਅਤੇ ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਵੀ ਸਖਤ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਪ੍ਰਿੰਸੀਪਲ ਡਾ. ਪਰਮਜੀਤ ਸਿੰਘ ਵਿਰਕ, ਵਾਈਸ ਪ੍ਰਿੰਸੀਪਲ ਰਾਜਦੀਪ ਕੌਰ, ਗੁਰਤੇਜ ਸਿੰਘ ਅਤੇ ਰਮਨ ਬਾਵਾ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੱਤੀ।

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …

Leave a Reply