Saturday, August 22, 2026

20 ਜੂਨ ਤੋਂ ਪਹਿਲਾਂ ਝੋਨਾ ਲਾਉਣ ਵਾਲੇ ਕਿਸਾਨਾਂ ’ਤੇ ਹੋਵੇਗੀ ਕਾਨੂੰਨੀ ਕਾਰਵਾਈ- ਐਸ.ਡੀ.ਐਮ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੀ ਅਧਿਕਾਰੀਆਂ ਨਾਲ ਮੀਟਿੰਗ

PPN1106201816ਜੰਡਿਆਲਾ ਗੁਰੂ, 11 ਜੂਨ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪੰਜਾਬ ਸਰਕਾਰ ਵੱਲੋ ਪ੍ਰੀਜਰਵੇਸ਼ਨ ਆਫ ਸਬ ਸਾਇਲ ਵਾਟਰ ਐਕਟ 2009 ਵਿਚ ਸੋਧ ਕਰਕੇ ਝੋਨੇ ਦੀ ਲਵਾਈ 20 ਜੂਨ ਤੋ ਬਾਅਦ ਕਰਵਾਉਣ ਸੰਬੰਧੀ ਕੀਤੇ ਫੈਸਲੇ ਨੂੰ ਅਮਲੀ ਜਾਮਾ ਦਿੱਤਾ ਜਾਵੇ ਅਤੇ ਇਸ ਤੋਂ ਪਹਿਲਾਂ ਝੋਨਾ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਕਤ ਸਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ ਬਾਬਾ ਬਕਾਲਾ ਰਵਿੰਦਰ ਸਿੰਘ ਅਰੋੜਾ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਐਕਟ ਨੂੰ ਲਾਗੂ ਕਰਵਾਉਣ ਲਈ ਖੇਤੀਬਾੜੀ ਅਧਿਕਾਰੀਆ ਦੀ ਮੀਟਿੰਗ ਕਰਦੇ ਕੀਤਾ।
ਉਹਨਾਂ ਕਿਹਾ ਕਿ ਹਰੇਕ ਸਾਲ ਝੋਨੇ ਦੀ ਅਗੇਤੀ ਲਵਾਈ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਔਸਤਨ ਢਾਈ ਫੁੱਟ ਗਿਰਾਵਟ ਆ ਰਹੀ ਹੈ ਅਤੇ ਕਿਸਾਨ ਵੀ ਪਾਣੀ ਦੀ ਬਚਤ ਲਈ ਬਣਾਏ ਇਸ ਕਾਨੂੰਨ ਦੀ ਪਾਲਣਾ ਕਰਦੇ ਹੋਏ ਝੋਨੇ ਦੀ ਲੁਆਈ 20 ਜੂਨ ਤੋਂ ਪਹਿਲਾਂ ਨਾ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਲਈ ਸਰਕਾਰ ਦਾ ਸਾਥ ਦੇਣ।ਉਨਾਂ ਕਿਹਾ ਕਿ 20 ਜੂਨ ਤੋ ਪਹਿਲਾ ਝੋਨਾ ਲਗਾਉਣ ਵਾਲੇ ਕਿਸਾਨਾਂ ਖਿਲਾਫ ਐਕਟ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।ਖੇਤੀਬਾੜੀ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਪਿੰਡ ਪੱਧਰ ’ਤੇ ਪਹੁੰਚ ਕਰਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਸਾਰੀ ਸਥਿਤੀ ਤੇ ਨਜ਼ਰ ਰੱਖੀ ਜਾਵੇ।ਇਸ ਤੋਂ ਇਲਾਵਾ 20 ਜੂਨ ਤੋਂ ਪਹਿਲਾਂ ਝੋਨਾ ਨਾ ਲਗਾਉਣ ਲਈ ਗੁਰੁਦੁਆਰਿਆਂ ਵਿਚ ਸਪੀਕਰਾਂ ਰਾਹੀਂ ਜਾਣੂ ਕਰਵਾਇਆ ਜਾਵੇ ਅਤੇ ਪ੍ਰਚਾਰ ਵੈਨਾਂ ਰਾਹੀ ਵੀ ਪ੍ਰਚਾਰ ਕੀਤਾ ਜਾਵੇ ।
ਇਸ ਮੌਕੇ ਖੇਤੀਬਾੜੀ ਵਿਭਾਗ ਵਲੋ ਖੇਤੀਬਾੜੀ ਅਫਸਰ ਬਾਬਾ ਬਕਾਲਾ ਸਾਹਿਬ ਕਸ਼ਮੀਰ ਸਿੰਘ ਬੋਹੜੂ, ਏ.ਡੀ.ਓ ਸਤਵਿੰਦਰਬੀਰ ਸਿੰਘ, ਏ.ਡੀ.ਓ ਗੁਰਜੋਤ ਸਿੰਘ, ਏ.ਡੀ.ਓ ਰਮਨ ਕੁਮਾਰ ਏ.ਡੀ.ਓ ਕੰਵਲਜੀਤ ਸਿੰਘ, ਰੁਪੰਿਦਰਜੀਤ ਸਿੰਘ ਏ.ਈ.ਓ, ਰਣਜੀਤ ਸਿੰਘ ਏ.ਈ.ਓ, ਪਰਮਿੰਦਰ ਸਿੰਘ ਏ.ਈ.ਓ ਆਦਿ ਹਾਜ਼ਰ ਸਨ ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply