Saturday, August 22, 2026

ਲੋਕ ਭਲਾਈ ਸਕੀਮਾਂ ਲਈ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸੰਘਾ ਦਾ ਪੰਜਾਬ ਦੇ ਰਾਜਪਾਲ ਵੱਲੋਂ ਸਨਮਾਨ

ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਤੇ ਦਿਨ ਪੰਜਾਬ ਰਾਜ ਰੈਡ ਕਰਾਸ ਦੀ ਸਲਾਨਾ ਮੀਟਿੰਗ, ਜੋ ਕਿ ਮਹਾਤਮਾ ਗਾਂਧੀ ਸਟੇਟ ਇੰਸਟੀਚਿੳੂਟ ਚੰਡੀਗੜ੍ਹ ਵਿਖੇ ਹੋਈ, ਵਿਚ ਜਿਲ੍ਹਾ ਅੰਮਿ੍ਰਤਸਰ ਵਿਚ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਕੀਤੇ ਗਏ ਲੋਕ ਭਲਾਈ ਕੰਮਾਂ ਲਈ ਜਿਲ੍ਹੇ ਦਾ ਵਿਸ਼ੇਸ਼ ਸਨਮਾਨ ਰਾਜਪਾਲ ਪੰਜਾਬ ਸ੍ਰੀ ਵੀ.ਪੀ ਸਿੰਘ ਬਦਨੌਰ ਵੱਲੋਂ ਕੀਤਾ ਗਿਆ।ਇਹ ਜਾਣਕਾਰੀ ਦਿੰਦੇ ਸੈਕਟਰੀ ਰੈਡ ਕਰਾਸ ਸ੍ਰੀਮਤੀ ਵਿਨੈ ਸ਼ਰਮਾ ਨੇ ਦੱਸਿਆ ਕਿ ਰੈਡ ਕਰਾਸ ਅੰਮ੍ਰਿਤਸਰ ਵੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਲੋਕ ਭਲਾਈ ਦੇ ਵੱਡੇ ਕੰਮ, ਜਿੰਨਾਂ ਵਿਚ ਸਾਂਝੀ ਰਸੋਈ, ਪੰਗੂੜਾ, ਲੋਕਾਂ ਨੂੰ ਸਸਤੇ ਮੁੱਲ ’ਤੇ ਦਵਾਈਆਂ ਦੇਣੀਆਂ, ਖੂਨਦਾਨ ਲਈ ਕੰਮ ਕਰਨਾ, ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਲਈ ਭਿਖਾਰੀਆਂ ਨੂੰ ਰੈਣ ਬਸੇਰਾ ਦੇਣਾ, ਅੰਗਹੀਣਾਂ ਨੂੰ ਟਰਾਈ ਸਾਈਕਲ, ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਹੋਰ ਲੋੜਵੰਦ ਲੋਕਾਂ ਲਈ ਵੱਖ-ਵੱਖ ਤਰਾਂ ਦੇ ਭਲਾਈ ਕੰਮ ਬੜੇ ਵੱਡੇ ਪੱਧਰ ’ਤੇ ਕੀਤੇ ਜਾ ਰਹੇ ਹਨ।ਪੰਘੂੜੇ ਵਿਚ ਹੁਣ ਤੱਕ 150 ਤੋਂ ਵੱਧ ਬੱਚੇ ਆ ਚੁੱਕੇ ਹਨ। ਉਨਾਂ ਦੱਸਿਆ ਕਿ ਇੰਨਾਂ ਲੋਕ ਭਲਾਈ ਕੰਮਾਂ ਨੂੰ ਵੇਖਦੇ ਹੋਏ ਹੋਰ ਜਿਲ੍ਹਿਆਂ ਨੂੰ ਉਤਸ਼ਾਹਿਤ ਕਰਨ ਲਈ ਰਾਜਪਾਲ ਪੰਜਾਬ ਸ੍ਰੀ ਬਦਨੌਰ ਵੱਲੋਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਕੰਮਾਂ ਦੀ ਪੁਰਜ਼ੋਰ ਸ਼ਲਾਘਾ ਕੀਤੀ ਗਈ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply