Saturday, August 22, 2026

ਗੁਰਦੀਪ ਪਹਿਲਵਾਨ ਦੇ ਪਰਿਵਾਰਕ ਮੈਂਬਰਾਂ ਨਾਲ ਮਜੀਠੀਆ ਨੇ ਕੀਤਾ ਦੁੱਖ ਸਾਂਝਾ

ਗੁਰਦੀਪ ਪਹਿਲਵਾਨ ਦੇ ਕਾਤਲਾਂ ਨੂੰ ਫੜਣ ਲਈ ਕੇਸ ਸੀ.ਬੀ.ਆਈ ਨੂੰ ਸੌਂਪੇ ਸਰਕਾਰ ਮਜੀਠੀਆ

PPN1106201817 ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਾਬਕਾ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਸਥਾਨਕ ਕਾਂਗਰਸੀ ਕੌਂਸਲਰ ਗੁਰਦੀਪ ਪਹਿਲਵਾਨ ਦੇ ਕਤਲ ਸੰਬੰਧੀ 10 ਦਿਨਾਂ ਬਾਅਦ ਵੀ ਦੋਸ਼ੀਆਂ ਦੇ ਨਾ ਫੜੇ ਜਾਣ ’ਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਗ੍ਰਿਫ਼ਤ ’ਚ ਲੈਣਾ ਜੇ ਸਰਕਾਰ ਦੇ ਵੱਸ ਤੋਂ ਬਾਹਰ ਦੀ ਗੱਲ ਹੈ ਤਾਂ ਉਹ ਕੇਸ ਸੀ.ਬੀ.ਆਈ ਨੂੰ ਸੌਂਪ ਦੇਣ।PPN1106201818
ਮਜੀਠੀਆ ਨੇ ਗੁਰਦੀਪ ਪਹਿਲਵਾਨ ਦੀ ਮਾਤਾ ਸ੍ਰੀਮਤੀ ਗੁਰਮੀਤ ਕੌਰ, ਪੁੱਤਰ ਅਭੀਰਾਜ ਸਿੰਘ, ਪੁੱਤਰੀ ਸਿਮਰਨ ਕੌਰ, ਛੋਟਾ ਬੇਟਾ ਅੰਸ਼ਦੀਪ, ਪਤਨੀ ਸ੍ਰੀਮਤੀ ਰਾਜਬੀਰ ਕੌਰ, ਭਰਾ ਹਰਦੀਪ ਸਿੰਘ ਅਤੇ ਸੁਖਬੀਰ ਸਿੰਘ ਸਮੇਤ ਹੋਰਨਾਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।ਉਨਾਂ ਕਿਹਾ ਕਿ ਗੁਰਦੀਪ ਸਿੰਘ ਇਕ ਵਧੀਆ ਸੁਲਝਿਆ ਅਤੇ ਦਰਿਆ ਦਿਲ ਇਨਸਾਨ ਸਨ ਜਿਨ੍ਹਾਂ ਲੋੜਵੰਦਾਂ ਦੀ ਸਹਾਇਤਾ ਕੀਤੀ ਅਤੇ ਸਮਾਜ ਦੇ ਭਲੇ ਨੰੂ ਹਮੇਸ਼ਾਂ ਸਮਰਪਿਤ ਰਹੇ ਅਤੇ ਹਮੇਸ਼ਾਂ ਲੋਕਾਂ ’ਚ ਪਿਆਰ ਵੰਡਿਆ। ਉਨ੍ਹਾਂ ਸਰਕਾਰ ਪਾਸੋਂ ਗੁਰਦੀਪ ਪਹਿਲਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਤੁਰੰਤ ਨੌਕਰੀ ਅਤੇ ਮੁਆਵਜ਼ਾ ਦੇਣ ਦੀ ਮੰਗ ਕੀਤੀ।ਉਨ੍ਹਾਂ ਰਾਜ ਦੀ ਅਮਨ ਕਾਨੂੰਨ ਦੀ ਸਥਿਤੀ ਨੰੂ ਚਿੰਤਾਜਨਕ ਦਸਿਆ। ਪੰਜਾਬ ਵਿਚ ਵਧ ਰਹੇ ਗੈਗਸਟਰਾਂ ਅਤੇ ਦਿਨ ਦਿਹਾੜੇ ਹੋ ਰਹੇ ਕਤਲਾਂ ਦੀਆਂ ਵਾਰਦਾਤਾਂ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਵਿਚ ਸੱਤਾਧਾਰੀ ਕਾਂਗਰਸ ਦੇ ਕੌਂਸਲਰ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਦੀ ਸੁਰੱਖਿਆ ਬਾਰੇ ਅੰਦਾਜਾ ਲਾਉਣਾ ਔਖਾ ਨਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਗੈਗਸਟਰਾਂ ਅਤੇ ਬਦਮਾਸ਼ਾਂ ਲਈ ਕੋਈ ਥਾਂ ਨਹੀਂ, ਇਸ ਲਈ ਸਮਾਜ ਵਿਰੋਧੀ ਅਨਸਰਾਂ ਨੂੰ ਖ਼ਤਮ ਕੀਤੇ ਬਿਨਾ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਦੁੱਖ ਦੀ ਘੜੀ ਪੀੜਤ ਪਰਿਵਾਰ ਨਾਲ ਖੜੇ ਹੋਣ ਦੀ ਵੀ ਅਪੀਲ ਕੀਤੀ ਹੈ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply