ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ
ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਪਿੱਛਲੇ ਕੁੱਝ ਸਮੇਂ ਤੋਂ ਨੈਸ਼ਨਲ ਇੰਸਟੀਚਿਊਟ ਆਫ ਓਪਨ ਸਕੂਲਿੰਗ ਦੁਆਰਾ ਅਨਟ੍ਰੇਂਡ ਅਧਿਆਪਕਾਂ ਦੀ ਇਨ ਸਰਵਿਸ ਸਿਖਲਾਈ ਲਈ ਸ਼ੁਰੂ ਕੀਤੇ ਗਏ ਡੀ.ਐਲ.ਐਡ ਕੋਰਸ ਲਈ ਸਟੱਡੀ ਸੈਂਟਰ ਚਲਾਇਆ ਜਾ ਰਿਹਾ ਹੈ ਜਿਸ ਅਧੀਨ ਸਕੂਲ ਵਿੱਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ 15 ਦਿਨ ਦੀ ਵਰਕਸ਼ਾਪ ਚਲਾਈ ਜਾ ਰਹੀ ਹੈ।ਇਸ ਪ੍ਰੋਗਰਾਮ ਦੇ ਸਿਟੀ ਕੋ-ਆਰਡੀਨੇਟਰ ਹਰਭਗਵੰਤ ਸਿੰਘ ਪਿ੍ਰੰਸੀਪਲ ਡਾਇਟ ਵੇਰਕਾ ਵਲੋਂ ਇਸ ਵਰਕਸ਼ਾਪ ਦਾ ਦੌਰਾ ਕੀਤਾ ਗਿਆ।ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਸਕੂਲ ਪਹੁੰਚਣ ਤੇ ਹਰਭਗਵੰਤ ਸਿੰਘ ਨੂੰ ‘ਜੀ ਆਇਆਂ’ ਆਖਿਆ।ਉਹਨਾ ਵਲੋਂ ਵਰਕਸ਼ਾਪ ਦੌਰਾਨ ਵਿਦਿਆਰਥੀ ਅਧਿਆਪਕਾਂ ਵਲੋਂ ਦਿੱਤੇ ਜਾ ਰਹੇ ਪ੍ਰਦਰਸ਼ਨ ਪਾਠਾਂ ਦਾ ਨਿਰੀਖਣ ਕੀਤਾ ਗਿਆ।ਹਰਭਗਵੰਤ ਸਿੰਘ ਨੇ ਅਧਿਆਪਕਾਂ ਨੂੰ ਡੀ.ਐਲ.ਐਡ ਕੋਰਸ ਦੇ ਫਾਇਦਿਆਂ ਤੋਂ ਜਾਣੂ ਕਰਵਾਉਂਦੇ ਹੋਏ, ਪੂਰੀ ਲਗਨ ਅਤੇ ਮਿਹਨਤ ਨਾਲ ਇਸ ਕੋਰਸ ਨੂੰ ਪੂਰਾ ਕਰਨ ਲਈ ਪ੍ਰੇਰਿਤ ਕੀਤਾ।ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਦੱਸਿਆ ਕਿ ਸਕੂਲ ਵਿਚ ਜਨਵਰੀ ਮਹੀਨੇ ਵਿਚ ਜਿਥੇ ਇਸ ਕੋਰਸ ਨਾਲ ਸੰਬੰਧਿਤ ਪੀ.ਸੀ.ਪੀ ਜਮਾਤਾਂ ਦਾ ਆਯੋਜਨ ਕੀਤਾ ਗਿਆ ਸੀ, ਉਥੇ ਅਜਕਲ ਵਰਕਸ਼ਾਪ ਲਗਾਈ ਜਾ ਰਹੀ ਹੈ।ਉਹਨਾਂ ਸਕੂਲ ਵਲੋਂ ਇਸ ਪ੍ਰੋਗਾਮ ਨੂੰ ਸਫਲ ਬਣਾਉਣ ਲਈ ਭਰਪੂਰ ਸਹਿਯੋਗ ਦਿੰਦੇ ਰਹਿਣ ਦਾ ਭਰੋਸਾ ਦਿਵਾਇਆ।ਡਾ: ਧਰਮਵੀਰ ਸਿੰਘ ਵੱਲੋਂ ਸਿਟੀ ਕੋਆਰਡੀਨੇਟਰ ਹਰਭਗਵੰਤ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੋਕੇ ਮੁੱਖ ਅਧਿਆਪਕਾ ਸ਼੍ਰੀਮਤੀ ਰਵਿੰਦਰ ਕੌਰ ਵੀ ਹਾਜਰ ਸਨ ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media