Sunday, August 23, 2026

ਖੇਤੀ ਸੰਦ ਸਬਸਿਡੀ `ਤੇ ਲੈਣ ਲਈ 15 ਜੂਨ ਤੱਕ ਬਿਨੈ ਪੱਤਰ ਜਮਾਂ ਕਰਵਾਉਣ ਕਿਸਾਨ – ਡਾ. ਅਮਰੀਕ ਸਿੰਘ

PPN1306201817ਪਠਾਨਕੋਟ, 13 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਅਗੇਤੀ ਝੋਨੇ ਦੀ ਲਵਾਈ 20 ਤੋਂ ਪਹਿਲਾਂ ਨਾਂ ਕਰਨ, ਸੰਤੁਲਤ ਖਾਦਾਂ ਦੀ ਵਰਤੋਂ ਅਤੇ ਮੱਕੀ ਦੀ ਕਾਸਤ ਬਾਰੇ ਜਾਗਰੁਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਭਨਵਾਲ ਵਿੱਚ ਵਿਸ਼ੇਸ਼ ਜਾਗਰੁਕਤਾ ਕੈਂਪ ਲਗਾਇਆ ਗਿਆ।ਗੁਰਦਿੱਤ ਸਿੰਘ  ਖੇਤੀ ਵਿਸਥਾਰ ਅਫਸਰ ਦੇ ਪ੍ਰਬੰਧਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਇਸ ਕੈਂਪ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ।ਇਸ ਸਮੇਂ ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ ਅਤੇ ਗੁਰਪ੍ਰੀਤ ਸਿੰਘ ਬਲਾਕ ਟੈਕਨਾਲੋਜੀ ਮੈਨੇਜ਼ਰ,ਅਮਨਦੀਪ ਸਿੰਘ ਸਹਾਇਕ ਤਕਨੀਕੀ ਪ੍ਰਬੰਧਕ, ਉੱਤਮ ਚੰਦ, ਬਲਕਾਰ ਸਿੰਘ, ਕਰਮ ਸਿੰਘ ਆਦਿ  ਹਾਜ਼ਰ ਸਨ।
              ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਨਦਰੀ ਪ੍ਰਾਯੋਜਤ ਸਕੀਮ `ਫਸਲਾਂ ਦੀ ਰਹਿੰਦ ਖੂੰਹਦ ਦਾ ਪ੍ਰਬੰਧ` ਤਹਿਤ ਸੁਪਰ ਐਸ ਐਮ ਐਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ ਸ਼ਰੈਡਰ/ ਚੌਪਰ/ ਕਟਰ ਕਮ ਸ਼ਰੈਡਰ, ਉਲਟਾਵੀਂ ਹੱਲ, ਜ਼ੀਰੀ ਟਿਲ ਡਰਿਲ ਅਤੇ ਰੋਟਾਵੇਟਰ ਦੀ ਖ੍ਰੀਦ ਕਰਨ ਤੇ 50% ਸਬਸਿਡੀ ਦਿੱਤੀ ਜਾ ਰਹੀ ਹੈ।ਉਨਾਂ ਕਿਹਾ ਕਿ ਵਧੇਰੇ ਜਾਣਕਾਰੀ ਅਤੇ ਚਾਹਵਾਨ ਕਿਸਾਨ 15 ਤਰੀਕ ਨੂੰ ਸ਼ਾਮ 5 ਵਜੇ ਤੱਕ ਸੰਬੰਧਤ ਖੇਤੀਬਾੜੀ ਦਫਤਰਾਂ ਵਿੱਚ ਬਿਨੈਪੱਤਰ ਦਾਖਲ ਕਰਵਾਉਣ।ਉਨਾਂ ਕਿਹਾ ਕਿ ਮੱਕੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਵੱਟਾਂ ਉੱਪਰ ਚੋਗ ਕੇ ਬਿਜਾਈ ਕਰਨੀ ਚਾਹੀਦੀ ਹੈ।ਉਨਾ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਸਿਫਾਰਸ਼ ਕੀਤੇ ਨਦੀਨ ਨਾਸ਼ਕਾਂ ਦਾ ਛਿੜਕਾਅ ਸਮੇਂ ਸਿਰ ਕਰਨਾ ਚਾਹੀਦਾ।ਉਨਾਂ ਕਿਹਾ ਕਿ ਝੋਨੇ ਵਾਲੇ ਰਕਬੇ ਨੂੰ ਹੋਰਨਾਂ ਫਸਲਾਂ ਹੇਠ ਲਿਆਉਣ ਦੇ ਮੰਤਵ ਲਈ ਨਾਬਾਰਡ ਦੀ ਮਦਦ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਅਡੈਪਟਬਿਲਟੀ ਫੰਡ ਫਾਰ ਕਲਾਈਮੇਟ ਚੇਂਜ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।ਉਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਝੋਨੇ ਹੇਠੋਂ ਰਕਬਾ ਕੱਢ ਕੇ ਦਾਲਾਂ, ਤੇਲ ਬੀਜ ਅਤੇ ਮੱਕੀ ਹੇਠ ਰਕਬਾ ਲਿਆਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 23500/- ਦੀ ਸਹਾਇਤਾ ਦੇਣ ਦਾ ਉਪਬੰਧ ਕੀਤਾ ਗਿਆ ਹੈ।ਉਨਾਂ ਕਿਹਾ ਕਿ ਐਕਟ ਵਿੱਚ ਕੀਤੀ ਸੋਧ ਨੂੰ ਮੁੱਖ ਰੱਖਦਿਆਂ ਕਿਸਾਨ 20 ਜੂਨ ਤੋਂ ਪਹਿਲਾਂ ਝੋਨੇ ਦੀ ਲਵਾਈ ਨਾਂ ਕਰਨ।ਉਨਾਂ ਕਿਹਾ ਕਿ ਜੇਕਰ ਕੋਈ ਕਿਸਾਨ ਇਸ ਕਾਨੂੰਨ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …

Leave a Reply