ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਬੇਹੋਸ਼ੀ ਦੀ ਹਾਲਤ ਵਿੱਚ ਵਿਅਕਤੀ ਜਿਸ ਦਾ ਨਾਂ ਬਿੱਟੂ ਪੁੱਤਰ ਗੁਰਮੇਲ ਸਿੰਘ ਵਾਸੀ ਨਾਮਲੂਮ ਦੀ ਲਾਸ਼
10 ਜੂਨ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਬਾਬਾ ਅਟੱਲ ਸਾਹਿਬ ਤੋਂ ਐਂਬੂਲੈਂਸ 108 ਵਾਲਿਆਂ ਨੇ ਚੁੱਕੀ ਸੀ ਅਤੇ ਇਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਦਾਖਲ ਕਰਵਾਇਆ, ਜਿਥੇ 11 ਜੂਨ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਇਸ ਸਬੰਧੀ ਪੁਲਿਸ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੀ ਸਨਾਖਤ ਕਰਨ ਲਈ ਉਸ ਦੀ ਲਾਸ਼ ਸਿਵਲ ਹਸਪਤਾਲ ਮੋਰਚਰੀ ਵਿਚ 72 ਘੰਟੇ ਲਈ ਰੱਖੀ ਗਈ ਹੈ।ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ, ਤਾਂ ਗਲਿਆਰਾ ਪੁਲਿਸ ਚੌਕੀ ਨਾਲ ਸੰਪਰਕ ਕਰੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media