ਧੂਰੀ, 14 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੱਚਿਆਂ ਦੀਆਂ ਗਰਮੀ ਦੀਆਂ ਛੁੱਟੀਆਂ ਦੇ ਚੱਲਦਿਆਂ ਉਹਨਾਂ ਦੇ ਮਨੋਰੰਜਨ ਲਈ ਹਲਕਾ ਵਿਧਾਇਕ ਦਲਵੀਰ
ਸਿੰਘ ਗੋਲਡੀ ਖੰਗੂੜਾ ਵਲੋਂ ਕੈਂਬਰਿਜ ਸਕੂਲ ਧੂਰੀ ਦੇ ਚੇਅਰਮੈਨ ਮੱਖਣ ਲਾਲ ਗਰਗ ਦੇ ਸਹਿਯੋਗ ਨਾਲ ਬੱਚਿਆਂ ਨੂੰ ਚੰਡੀਗੜ੍ਹ ਦੀ ਸੈਰ ਕਰਵਾਉਣ ਲਈ ਸਥਾਨਕ ਸੰਗਰੂਰ ਵਾਲੀ ਕੋਠੀ ਤੋਂ 7 ਬੱਸਾਂ ਹਰੀ ਝੰਡੀ ਦੇ ਕੇ ਰਵਾਨਾ ਕੀਤੀਆਂ ਗਈਆਂ।ਖੰਗੂੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਇੱਕ ਰੋਜਾ ਟੂਰ ਦੌਰਾਨ ਬੱਚਿਆਂ ਨੂੰ ਤਨਾਅ-ਮੁਕਤ ਕਰਨ ਲਈ ਚੰਡੀਗੜ੍ਹ ਵਿਖੇ ਵਿਧਾਨ ਸਭਾ, ਰੌਕ ਗਾਰਡਨ, ਸੁਖਨਾ ਝੀਲ ਆਦਿ ਥਾਵਾਂ ਦੀ ਸੈਰ ਕਰਵਾਈ ਜਾਵੇਗੀ।ਟੂਰ ਦੌਰਾਨ ਬੱਚਿਆਂ ਦੇ ਖਾਣ-ਪੀਣ ਆਦਿ ਦਾ ਵੀ ਉਚਿਤ ਪ੍ਰਬੰਧ ਕੀਤਾ ਗਿਆ ਹੈ।ਇਸ ਮੌਕੇ ਸਿਮਰਤ ਖੰਗੂੜਾ, ਨਰੇਸ਼ ਕੁਮਾਰ ਮੰਗੀ, ਇੰਦਰਜੀਤ ਸਿੰਘ, ਰਾਜਿੰਦਰ ਸਿੰਘ ਲੱਦੜ, ਅਮਿਤ ਕੁਮਾਰ, ਕਾਕਾ ਘਨੌਰੀ, ਆਸ਼ੂ ਸਿੰਗਲਾ ਅਤੇ ਹਰਸਿਮਰਜੀਤ ਸ਼ਰਮਾ ਆਦਿ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media