Sunday, July 26, 2026

ਜ੍ਹਿਲਾ ਅਤੇ ਸੈਸਨ ਜੱਜ ਡਾ. ਤੇਜਵਿੰਦਰ ਸਿੰਘ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ

PPN1506201804ਪਠਾਨਕੋਟ, 15 ਜੂਨ (ਪੰਜਾਬ ਪੋਸਟ ਬਿਊਰੋ) – ਡਾ. ਤੇਜਵਿੰਦਰ ਸਿੰਘ ਜ੍ਹਿਲਾ ਅਤੇ ਸੈਸਨ ਜੱਜ ਸਹਿਤ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ।ਡਾ. ਤੇਜਵਿੰਦਰ ਸਿੰਘ ਵੱਲੋਂ ਸਬ-ਜੇਲ ਪਠਾਨਕੋਟ ਵਿਖੇ ਬੰਦ ਕੈਦੀਆਂ/ ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ ਵਾਜ਼ਵ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਦੌਰਾਨ ਜਿਨ੍ਹਾਂ ਹਵਾਲਾਤੀਆਂ ਦੇ ਚਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਹਵਾਲਾਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਜਾਗਰੂਕ ਕੀਤਾ ਗਿਆ।ਇਸ ਤੋਂ ਇਲਾਵਾ ਉਹਨਾਂ ਨੇ ਹਵਾਲਾਤੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ ਬਾਰੇ ਵੀ ਜਾਗਰੂਕ ਕੀਤਾ ਗਿਆ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply