Tuesday, August 4, 2026

ਜਨਮ ਅਸ਼ਟਮੀ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ

PPN14081402ਬਟਾਲਾ, 14 ਅਗਸਤ (ਨਰਿੰਦਰ ਬਰਨਾਲ) – ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੌਰਾਨ ਬਟਾਲਾ ਸ਼ਹਿਰ ਵਿੱਚ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਐੱਸ.ਡੀ.ਐੱਮ. ਬਟਾਲਾ ਡਾ. ਰਜਤ ਉਬਰਾਏ ਨੇ ਵੱਖ-ਵੱਖ ਵਿਭਾਗਾਂ ਨੂੰ ਅਗਾਉਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਅਪਣੇ ਦਫਤਰ ਵਿੱਚ ਜਨਮ ਅਸਟਮੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਸ.ਡੀ.ਐੱਮ. ਡਾ. ਉਬਰਾਏ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਨਮ ਅਸ਼ਟਮੀ ਦੇ ਪੁਰਬ 18 ਅਗਸਤ ਦੀ ਰਾਤ ਨੂੰ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਅਤੇ ਉਸ ਰਾਤ ਸ਼ਹਿਰ ‘ਚ ਕੋਈ ਬਿਜਲੀ ਕੱਟ ਨਾ ਲਗਾਇਆ ਜਾਵੇ। ਉਨਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀਆਂ ਸਾਰੀਆਂ ਸਟਰੀਟ ਲਾਈਟਾਂ ਨੂੰ ਚਲਾਇਆ ਜਾਵੇ ਅਤੇ ਮੰਦਰਾਂ ਦੇ ਆਲੇ ਦੁਆਲੇ ਰੌਸ਼ਨੀ ਦੇ ਪ੍ਰਬੰਧ ਕੀਤੇ ਜਾਣ।ਉਨ੍ਹਾਂ ਨਗਰ ਕੌਂਸਲ ਅਧਿਕਾਰੀਆਂ ਨੂੰ ਸ਼ਹਿਰ ਦੀ ਸਾਫ-ਸਫਾਈ ਵੀ ਯਕੀਨੀ ਬਣਾਉਣ ਲਈ ਕਿਹਾ।
ਮੀਟਿੰਗ ਦੌਰਾਨ ਐੱਸ.ਡੀ.ਐੱਮ. ਬਟਾਲਾ ਡਾ. ਰਜਤ ਉਬਰਾਏ ਨੇ ਕਿਹਾ ਕਿ ਜਨਮ ਅਸ਼ਟਮੀ ਦੇ ਪਵਿੱਤਰ ਮੌਕੇ ‘ਤੇ ਸ਼ਰਧਾਲੂਆਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ ਇਸ ਸਬੰਧੀ ਟਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਰਾਤ ਸਮੇਂ ਵਿਸ਼ੇਸ਼ ਗਸ਼ਤ ਕੀਤੀ ਜਾਵੇਗੀ ਅਤੇ ਮੰਦਰਾਂ ਦੇ ਨਜਦੀਕ ਟਰੈਫਿਕ ਸਮੱਸਿਆ ਨਾਲ ਨਜਿੱਠਣ ਲਈ ਟਰੈਫਿਕ ਕਰਮਚਾਰੀ ਤਾਇਨਾਤ ਰਹਿਣਗੇ।ਉਨ੍ਹਾਂ ਪੁਲਿਸ ਵਿਭਾਗ ਨੂੰ ਕਿਹਾ ਕਿ ਜਨਮ ਅਸ਼ਟਮੀ ਮੌਕੇ ਸਮੁੱਚੇ ਸ਼ਹਿਰ ਵਿੱਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾਣ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply