Saturday, April 18, 2026

ਪੰਚਮ ਪਾਤਸ਼ਾਹ ਦਾ ਸ਼ਹੀਦੀ ਗੁਰਪੁਰਬ ਸ਼ਰਧਾ ਨਾਲ ਮਨਾਇਆ ਗਿਆ

ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਚੀਫ ਖਾਲਸਾ PPN1706201803ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਸਾਹਿਬ ਸੀ੍ਰ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਵਸ ਅੱਜ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸੱਚ, ਅਣਖ, ਅਤੇ ਧਰਮ ਦਾ ਉਪਦੇਸ਼ ਦੇਣ ਵਾਲੇ ਗਿਆਨ ਮੂਰਤ ਸਿੱਖਾਂ ਦੇ ਪੰਜਵੇਂ ਪਾਤਸ਼ਾਹ ਜੀ ਦੇ ਪਾਵਨ ਸ਼ਹੀਦੀ ਪੁਰਬ ਦੀ ਸ਼ੁਰੂਆਤ ਸੀ੍ਰ ਸਹਿਜ ਪਾਠ ਦੇ ਭੋਗ ਨਾਲ ਹੋਈ।ਦੀਵਾਨ ਦੀ ਅਗਵਾਈ ਵਿਚ ਚੱਲ ਰਹੇ ਧਾਰਮਿਕ ਸਮਾਗਮ ਵਿਚ ਰਾਗੀ ਜੱਥਾ ਸੈਂਟਰਲ ਖਾਲਸਾ ਯਤੀਮਖਾਨਾ ਅਤੇ ਸੀ੍ਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਨੇ ਕੀਰਤਨ ਦੀ ਛਹਿਬਰ ਲਾਈ।
ਪ੍ਰਧਾਨ ਚੀਫ ਖਾਲਸਾ ਦੀਵਾਨ ਡਾ: ਸੰਤੋਖ ਸਿੰਘ ਨੇ ਬੱਚਿਆਂ ਨੂੰ ਸ਼ਾਂਤੀ ਦੇ ਪੁੰਜ ਸੀ੍ਰ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਦੇ ਮਨੋਰਥ ਅਨੁਸਾਰ ਚੱਲਣ ਦੀ ਪ੍ਰੇਰਣਾ ਦਿੱਤੀ।ਸਥਾਨਕ ਪ੍ਰਧਾਨ ਨਿਰਮਲ ਸਿੰਘ ਨੇ ਸੀ੍ਰ ਗੁਰੂ ਅਰਜਨ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ।ਉਨਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹੀਦੀ ਨੇ ਸਿੱਖ ਲਹਿਰ ਨੂੰ ਨਵੀਂ ਸੇਧ ਦਿੱਤੀ ਜਿਸ ਦਾ ਸਿੱਖ ਇਤਿਹਾਸ `ਤੇ ਦੂਰਗਾਮੀ ਅਸਰ ਹੋਇਆ।ਸਮਾਗਮ ਦੀ  ਸਮਾਪਤੀ `ਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਵਲੋਂ ਅਰਦਾਸ ਕੀਤੀ ਗਈ।ਗੁਰੂ ਕਾ ਲੰਗਰ ਅਤੁੱਟ ਵਰਤਿਆ ਅਤੇ ਸਾਰਾ ਦਿਨ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।ਇਸ ਮੌਕੇ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ, ਹਰਮਿੰਦਰ ਸਿੰਘ, ਸੰਤੋਖ ਸਿੰਘ ਸੇਠੀ, ਅੇਸ.ਐਸ ਵਾਲੀਆ, ਅਮਰਪਾਲੀ ਤੇ ਸੀ.ਕੇ.ਡੀ ਸਕੂਲਾਂ ਤੋਂ ਪ੍ਰਿੰਸੀਪਲ, ਸਟਾਫ ਤੇ ਹੋਰਨਾਂ ਸੰਗਤਾਂ ਨੇ ਹਾਜਰੀ ਭਰੀ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply