Thursday, July 9, 2026

ਮਿੱਟੀ ਦੀ ਸਿਹਤ ਸੁਧਾਰ ਲਈ ਸੰਤੁਲਿਤ ਖਾਦਾਂ ਦੀ ਲੋੜ – ਡਾ. ਅਮਰੀਕ ਸਿੰਘ

ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਇੰਦਰਜੀਤ ਸਿੰਘ PPN1706201810ਧੰਜੂ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਫਸਲਾਂ ਵਿੱਚ ਸੰਤੁਲਤ ਖਾਦਾਂ ਦੀ ਵਰਤੋਂ ਦੀ ਮਹੱਤਤਾ ਅਤੇ ਖੇਤਾਂ ਦੀ ਮਿੱਟੀ ਪਰਖ ਕਰਨ ਸ਼ੰਬੰਧੀ ਜਾਣਕਾਰੀ ਦੇਣ ਲਈ ਕਿਸਾਨ ਜਾਗਗਰੁਕਤਾ ਕੈਂਪ ਲਗਾਇਆ ਗਿਆ ਅਤੇ ਮਿੱਟੀ ਦੇ ਨਮੂਨੇ ਇਕੱਤਰ ਕੀਤੇ ਗਏ।ਡਾ. ਅਮਰੀਕ ਸਿੰਘ ਭੌਂ ਪਰਖ ਅਫਸਰ, ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ, ਗੁਰਪ੍ਰੀਤ ਸਿੰਘ ਬਲਾਕ ਟੈਕਨਾਲੋਜੀ ਮੈਨੇਜ਼ਰ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ, ਅਮਨਦੀਪ ਸਿੰਘ ਸਹਾਇਕ ਟੈਕਨਾਲੋਜੀ ਮੈਨੇਜ਼ਰ, ਉਤਮ ਕੁਮਾਰ, ਰਾਕੇਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
           ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਫਸਲਾਂ ਦੀ ਕਾਸ਼ਤ ਲਈ ਖਾਦਾਂ ਦੀ ਵਰਤੋਂ ਤੇ ਕਾਫੀ ਲਾਗਤ ਆਉਂਦੀ ਹੈ।ਉਨਾਂ ਕਿਹਾ ਕਿ ਫਸਲਾਂ ਤੋਂ ਲਾਹੇਵੰਦ ਝਾੜ ਲੈਣ ਲਈ ਖਾਦਾਂ ਦੀ ਸਹੀ ਮਾਤਰਾ ਵਿੱਚ, ਉਚਿਤ ਸਮੇਂ ਤੇ ਅਤੇ ਸੁਚੱਜੇ ਤਰੀਕੇ ਨਾਲ ਵਰਤੋੋ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਖਾਦਾਂ ਦੀ ਵਰਤੋਂ ਮਿੱਟੀ ਸਹਿਤ ਕਾਰਡ ਵਿੱਚ ਦਰਸਾਏ ਨਤੀਜਿਆਂ ਅਨੁਸਾਰ ਕਰਨ ਨਾਲ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਖੇਤੀ ਲਾਗਤ ਖਰਚੇ ਵੀ ਘਟਾਏ ਜਾ ਸਕਦੇ ਹਨ।ਉਨਾਂ ਕਿਹਾ ਕਿ ਮਿੱਟੀ ਪਰਖ ਰਿਪੋਰਟ ਦੇ ਆਧਾਰ ਤੇ ਸੁਤੰਲਿਤ ਖਾਦਾਂ ਦੀ ਵਰਤੋਂ ਨਾਲ ਉਪਜ ਵਿੱਚ ਵੀ ਵਾਧਾ ਹੁੰਦਾ ਹੈ ਅਤੇ ਭੂਮੀ ਦੀ ਉਪਜਾਊ ਸ਼ਕਤੀ ਬਣੀ ਰਹਿੰਦੀ ਹੈ।ਉਨਾ ਕਿਹਾ ਕਿ ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਪ੍ਰੀਜਰਵੇਸ਼ਨ ਆਫ ਸਬ ਸਾਇਲ ਐਕਟ 2019 ਵਿੱਚ ਸੋਧ ਕਰਕੇ ਝੋਨੇ ਦੀ ਪਨੀਰੀ ਬੀਜਣ ਦੀ ਤਾਰੀਕ 20 ਮਈ ਅਤੇ ਲਵਾਈ ਦੀ ਮਿਤੀ 20 ਜੂਨ ਨਿਸ਼ਚਤ ਕੀਤੀ ਗਈ ਹੈ।ਉਨਾਂ ਕਿਹਾ ਕਿ ਐਕਟ ਵਿੱਚ ਕੀਤੀ ਸੋਧ ਨੂੰ ਮੁੱਖ ਰੱਖਦਿਆਂ ਕਿਸਾਨ 20 ਜੂਨ ਤੋਂ ਪਹਿਲਾਂ ਝੋਨੇ ਦੀ ਲਵਾਈ ਨਾ ਕਰਨ।ਉਨਾਂ ਕਿਹਾ ਕਿ ਜੇਕਰ ਕੋਈ ਕਿਸਾਨ ਇਸ ਕਾਨੂੰਨ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਗੁਰਦਿੱਤ ਸਿੰਘ ਨੇ ਮੌਕੇ `ਤੇ ਮਿੱਟੀ ਦੇ ਨਮੂਨੇ ਲੈਣ ਦੇ ਤਰੀਕੇ ਨੂੰ ਪ੍ਰਦਰਸ਼ਿਤ ਕੀਤਾ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …

Leave a Reply