Thursday, March 5, 2026

ਅਜ਼ਾਦੀ ਦਿਵਸ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ ਆਯੋਜਿਤ

ਬੱਚਿਆਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨੀ ਸਮੇਂ ਦੀ ਮੁੱਖ ਲੋੜ-ਪ੍ਰਿੰ: ਕੁਲਵੰਤ ਸਿੰਘ ਸਰਾਂ

PPN14081407
ਬਟਾਲਾ, 14 ਅਗਸਤ (ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਵਡਾਲਾ ਗ੍ਰੰਥੀਆਂ ਦੇ ਪ੍ਰਿੰਸੀਪਲ ਸ੍ਰੀ ਕੁਲਵੰਤ ਸਿੰਘ ਸਰਾਂ ਦੀ ਯੋਗ ਅਗਵਾਈ ਹੇਠ ਸਕੂਲ ਵਿਖੇ ਵਿਦਿਆਰਥੀ ਵਿਚ ਦੇਸ਼ ਭਗਤੀ ਤੇ ਦੇਸ਼ ਪਿਆਰ ਦੀ ਭਾਂਵਨਾ ਪੈਦਾ ਕਰਨ ਦੇ ਮਕਸਦ ਨਾਲ ਇੱਕ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ।ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਜੌਹਰ ਵਿਖਾਉਦਿਆਂ ਦੇਸ ਭਗਤੀ ਦੇ ਸਲੋਗਨ ਤੇ ਪੋਸਟਰ ਤਿਆਰ ਕੀਤੇ। ਵਧੀਆ ਪੋਸਟਰ ਬਣਾਂਊਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦਿਤੇ ਗਏ, ਇਸੇ ਦੌਰਾਨ ਸ੍ਰੀ ਕੁਲਵੰਤ ਸਿੰਘ ਨੇ ਆਪਣੇ ਸੰਬੋਧਨੀ ਸਬਦਾਂ ਵਿਚ ਕਿਹਾ ਕਿ ਮੌਜੂਦਾ ਸਮੇ ਦੀ ਮੁਖ ਲੋੜ ਵਿਦਿਆਰਥੀ ਵਿਚ ਦੇਸ ਭਗਤੀ ਦੀ ਭਾਂਵਨਾ ਪੈਦਾ ਕਰਨ ਦੀ ਹੈ, ਜਿਸ ਨਾਲ ਵਿਦਿਆਰਥੀ ਦੇਸ ਦੀ ਤਰੱਕੀ ਵਿਚ ਬਹੁਤ ਵੱਡਾ ਯੋਗਦਾਨ ਪਾ  ਸਕਦੇ ਹਨ। ਇਸ ਮੌਕੇ ਸ੍ਰੀ ਕੂਲਵੰਤ ਸਿੰਘ, ਸੁਖਵਿੰਦਰ ਸਿੰਘ ਪੱਡਾ, ਬਲਦੇਵ ਰਾਜ, ਬਲਵਿੰਦਰ ਸਿੰਘ, ਪ੍ਰਬੋਧ ਕੁਮਾਰ, ਰਾਮ ਲਾਲ ਲੈਕਚਰਾਰ, ਪ੍ਰਿਥੀਪਾਲ ਸਿੰਘ ਬੂਟਰ ਆਦਿ ਸਕੂਲ ਸਟਾਫ ਮੈਂਬਰ ਹਾਜਰ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply