ਜੰਡਿਆਲਾ, 18 ਜੂਨ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ
ਬਾਅਦ ਦਿੱਲੀ ਆਪਣੇ ਘਰ ਵਾਪਸ ਜਾ ਰਹੇ ਇੱਕ ਹੀ ਪਰਿਵਾਰ ਦੇ 7 ਜੀਆਂ ਦੀ ਖਲਚੀਆਂ ਵਿਖੇ ਹੋਈ ਦੁਰਘਟਨਾ ਵਿੱਚ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਮੁੱਖ ਮੰਤਰੀ ਨੇ ਜਿਲ੍ਹਾ ਪ੍ਰਸਾਸ਼ਨ ਨੂੰ ਆਦੇਸ਼ ਦਿੱਤੇ ਕਿ ਹਾਦਸੇ ਵਿੱਚ ਬਚੇ ਹੋਏ ਬੱਚੇ ਦੀ ਵਧੀਆ ਡਾਕਟਰੀ ਦੇਖਭਾਲ ਕਰਵਾਉਣਾ ਯਕੀਨੀ ਬਣਾਇਆ ਜਾਵੇ।ਮੁੱਖ ਮੰਤਰੀ ਨੇ ਟ੍ਰੈਫਿਕ ਪੁਲਿਸ ਨੂੰ ਸੜਕੀ ਆਵਾਜਾਈ ਦੁਰਘਟਨਾਵਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਕੌਮੀ ਅਤੇ ਰਾਜ ਮਾਰਗਾਂ `ਤੇ ਯਾਤਰੀਆਂ ਦੀ ਸੁਰੱਖਿਆਂ ਨੂੰ ਯਕੀਨੀ ਬਣਾਇਆ ਜਾ ਸਕੇ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media