Tuesday, September 15, 2026

ਉਮਰ ਅਬਦੁੱਲਾ ਨੇ ਜੰਮੂ ਕਸ਼ਮੀਰ ਵਿੱਚ ਜਲਦ ਚੋਣਾਂ ਕਰਵਾਉਣ ਦੀ ਕੀਤੀ ਮੰਗ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ ਬਿਊੋਰ) – ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਤੇ ਨੈਸ਼ਨਲ ਕਾਨਫਰੰਸ ਪਾਰਟੀ ਦੇ ਪ੍ਰਧਾਨ ਉਮਰ ਅਬਦੁੱਲਾ ਨੇ ਭਜਾਪਾ Omar Abndullaਵਲੋਂ ਪੀਡੀਪੀ ਤੋਂ ਹਮਾਇਤ ਵਾਪਸ ਲੈਣ ਉਪਰੰਤ ਮਹਿਬੂਬਾ ਸਰਕਾਰ ਦੇ ਡਿੱਗ ਜਾਣ `ਤੇ ਜੰਮੂ ਕਸ਼ਮੀਰ ਵਿੱਚ ਜਲਦ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ।ਉਨਾਂ ਨੇ ਕਿਹਾ ਕਿ ਨੈਸ਼ਨਲ ਕਾਨਫਰੰਸ ਨੂੰ ਸੂਬਾ ਵਾਸੀਆਂ ਨੇ 2014 ਵਿੱਚ ਸਰਕਾਰ ਬਣਾਉਣ ਲਈ ਬਹੁਮਤ ਨਹੀਂ ਦਿੱਤਾ ਸੀ, ਇਸ ਲਈ ਉਹ ਕਿਸੇ ਹੋਰ ਪਾਰਟੀ ਨਾਲ ਮਿਲ ਕੇ ਸਰਕਾਰ ਨਹੀਂ ਬਣਾਉਣਗੇ।ਉਨਾਂ ਨੇ ਰਾਸ਼ਟਰਪਤੀ ਰਾਜ ਨੂੰ ਸਹੀ ਕਰਾਰ ਦਿੱਤਾ।ਉਮਰ ਅਬਦੁੱਲਾ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਉਹ ਸੂਬੇ ਦੇ ਰਾਜਪਾਲ ਨੂੰ ਵੀ ਮਿਲੇ ਹਨ ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply