Sunday, May 19, 2024

ਲੌਂਗੋਵਾਲ ਵਲੋਂ ਯੂ.ਪੀ ਸਿੱਖ ਮਿਸ਼ਨ ਹਾਪੁੜ ਦੇ ਨਵੇਂ ਦਫ਼ਤਰ ਤੇ ਲਖਨਊ `ਚ ਉਪ ਦਫ਼ਤਰ ਦਾ ਉਦਘਾਟਨ

ਕਿਹਾ ਸ਼੍ਰੋਮਣੀ ਕਮੇਟੀ ਗੁਰਮਤਿ ਫ਼ਲਸਫ਼ੇ ਦੇ ਪ੍ਰਚਾਰ ਪ੍ਰਸਾਰ ਲਈ ਵਚਨਬੱਧ
ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ PPN2106201802ਸਮਰਪਿਤ ਪੰਜਾਬ ਦੇ ਨਾਲ-ਨਾਲ ਦੇਸ਼ ਦੇ ਹੋਰਨਾਂ ਸੂਬਿਆਂ ਅੰਦਰ ਵੀ ਧਰਮ ਪ੍ਰਚਾਰ ਦੇ ਵਿਸ਼ੇਸ਼ ਯਤਨ ਆਰੰਭੇ ਗਏ ਹਨ ਅਤੇ ਸ਼੍ਰੋਮਣੀ ਕਮੇਟੀ ਇਸ ਇਤਿਹਾਸਕ ਮੌਕੇ ’ਤੇ ਗੁਰਮਤਿ ਫ਼ਲਸਫ਼ੇ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਵਚਨਬੱਧ ਹੈ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਯੂ.ਪੀ ਸਿੱਖ ਮਿਸ਼ਨ ਹਾਪੁੜ ਦੇ ਦਫ਼ਤਰ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਤਰ ਪ੍ਰਦੇਸ਼ ਅੰਦਰ ਧਰਮ ਪ੍ਰਚਾਰ ਦੇ ਕਾਰਜਾਂ ਨੂੰ ਹੋਰ ਸੁਚਾਰੂ ਢੰਗ ਨਾਲ ਅੱਗੇ ਤੋਰਨ ਲਈ ਯੂ.ਪੀ ਸਿੱਖ ਮਿਸ਼ਨ ਹਾਪੁੜ ਦਾ ਨਵਾਂ ਦਫ਼ਤਰ ਤਿਆਰ ਕਰਨ ਦੇ ਨਾਲ-ਨਾਲ ਇਸ ਦਾ ਲਖਨਊ ਵਿਖੇ ਉਪ-ਦਫ਼ਤਰ ਵੀ ਖੋਲ੍ਹਿਆ ਗਿਆ ਹੈ, ਜਿਥੇ ਜਲਦੀ ਹੀ ਪੰਜਾਬੀ ਦੇ ਨਾਲ-ਨਾਲ ਹਿੰਦੀ ਭਾਸ਼ਾ ਦੀ ਜਾਣਕਾਰੀ ਰੱਖਣ ਵਾਲੇ ਧਰਮ ਪ੍ਰਚਾਰਕ, ਢਾਡੀ ਅਤੇ ਕਵੀਸ਼ਰ ਜਥੇ ਭੇਜੇ ਜਾਣਗੇ।ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ ਅਨੁਸਾਰ ਇਸੇ ਦੌਰਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਤਰਾਖੰਡ ਵਿਖੇ ਸਥਿਤ ਸਿੱਖ ਮਿਸ਼ਨ ਕਾਸ਼ੀਪੁਰ ਦੇ ਦਫ਼ਤਰ ਦਾ ਉਦਘਾਟਨ ਵੀ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਉਤਰ ਪ੍ਰਦੇਸ਼ ਅਤੇ ਉਤਰਾਖੰਡ ਵਿਖੇ ਲੌਂਗੋਵਾਲ ਦਾ ਸੰਗਤਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ।ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ, ਬਿਜੈ ਸਿੰਘ ਬਾਦੀਆਂ ਵਧੀਕ ਸਕੱਤਰ, ਦਰਸ਼ਨ ਸਿੰਘ ਲੌਂਗੋਵਾਲ ਪੀ.ਏ. ਨਿਰਮਲ ਸਿੰਘ, ਜੋਗਿੰਦਰ ਸਿੰਘ ਪ੍ਰਧਾਨ, ਹਰਭਜਨ ਸਿੰਘ, ਬ੍ਰਿਜਪਾਲ ਸਿੰਘ ਇੰਚਾਰਜ ਸਿੱਖ ਮਿਸ਼ਨ ਹਾਪੁੜ ਆਦਿ ਮੌਜੂਦ ਸਨ।

Check Also

ਹੋਟਲ ਅਤੇ ਐਗਰੋ ਬੇਸ ਉਦਯੋਗ ਸਥਾਪਿਤ ਹੋਣ ਨਾਲ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ – ਸੰਧੂ ਸਮੁੰਦਰੀ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ …

Leave a Reply