Wednesday, July 8, 2026

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗਾ ਕੈਂਪ ਦਾ ਆਯੋਜਨ

ਧੂਰੀ, 21 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਰਤੀ ਯੋਗ ਸੰਸਥਾਨ ਅਤੇ ਮਾਨਵ ਕਲਿਆਣ ਯੋਗ ਟਰੱਸਟ ਵੱਲੋਂ  ਸ਼ਾਂਤੀ ਨਿਕੇਤਨ ਪਾਰਕ ਧੂਰੀ ਵਿਖੇ ਤਿੰਨ PPN2106201809ਰੋਜਾ ਯੋਗ ਕੈਂਪ ਲਗਾਇਆ ਗਿਆ।ਕੈਂਪ ਦੇ ਅਖੀਰਲੇ ਦਿਨ ਰਾਜੇਸ਼ ਸਨੇਹੀ ਐਸ.ਐਚ.ਓ ਥਾਣਾ ਸਿਟੀ ਧੂਰੀ ਅਤੇ ਤਹਿਸੀਲਦਾਰ ਗੁਰਜੀਤ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ।ਮਾਨਵ ਕਲਿਆਣ ਯੋਗ ਟਰੱਸਟ ਦੇ ਸੰਚਾਲਕ ਬਾਬਾ ਜਗਤਾਰ ਸਿੰਘ, ਗੁਰਦਿਆਲ ਨਿਰਮਾਣ, ਮਦਨ ਲਾਲ ਆਦਿ ਵੱਲੋਂ ਯੋਗ ਪ੍ਰੇਮੀਆਂ ਨੂੰ ਯੋਗ ਆਸਨ ਅਤੇ ਪ੍ਰਣਾਯਾਮ ਦਾ ਅਭਿਆਸ ਕਰਵਾਇਆ ਗਿਆ।ਰਾਜੇਸ਼ ਸਨੇਹੀ ਅਤੇ ਗੁਰਜੀਤ ਸਿੰਘ ਨੇ ਆਪਣੇ ਸੰਬੋਧਨ `ਚ ਸੂਬਾ ਸਰਕਾਰ ਵੱਲੋਂ ਚਲਾਈ ਗਈ `ਤੰਦਰੁਸਤ ਮਿਸ਼ਨ ਪੰਜਾਬ` ਲਹਿਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਯੋਗਾ ਨਾਲ ਜਿਥੇ ਸ਼ਰੀਰ ਨੂੰ ਤੰਦਰੁਸਤ ਰੱਖਿਆ ਜਾ ਸਕਦਾ ਹੈ, ਉਥੇ ਹੀ ਸ਼ਰੀਰ ਦੀਆਂ ਅਨੇਕਾਂ ਪੁਰਾਣੀਆਂ ਬਿਮਾਰੀਆਂ ਦਾ ਖਾਤਮਾ ਵੀ ਹੁੰਦਾ ਹੈ।ਇਸ ਮੌਕੇ ਪਵਨ ਕੁਮਾਰ ਐਡਵੋਕੇਟ ਪ੍ਰਧਾਨ ਰਾਮ ਬਾਗ ਸੋਸਾਇਟੀ, ਗੋਪਾਲ ਦਾਸ, ਸਤੀਸ਼ ਕੁਮਾਰ, ਸੁਖਪਾਲ ਸਿੰਘ, ਸੁਸ਼ੀਲ ਕੁਮਾਰ, ਸੁਨੀਲ ਬਾਂਸਲ, ਅਸ਼ੋਕ ਕੁਮਾਰ, ਅੰਜੂ ਰਾਣੀ ਅਤੇ ਮਨਜੀਤ ਕੌਰ ਆਦਿ ਵਿਸ਼ੇਸ਼ ਤੌਰ `ਤੇ ਹਾਜ਼ਰ ਸਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …

Leave a Reply