ਭੀਖੀ, 21 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਨੇੜਲੇ ਅਤਲਾ ਕਲਾ ਵਿਖੇ ਸੰਤ ਬਾਬਾ ਅਤਰ ਸਿੰਘ ਜੀ ਅਤੇ ਸਾਬਕਾ ਸਿੰਘ ਸਾਹਿਬ ਤਖਤ ਸ੍ਰੀ ਦਮਦਮਾ
ਸਹਿਬ ਸੰਤ ਬਾਬਾ ਲੱਖਾ ਸਿੰਘ ਜੀ ਦੇ ਸਥਾਨ `ਤੇ ਸੰਤ ਬਾਬਾ ਅਤਰ ਸਿੰਘ ਜੀ ਦਾ 82 ਵਾ ਜੋੜ ਮੇਲਾ ਮਨਾਇਆ ਗਿਆ।ਜੋੜ ਮੇਲੇ ਦੋਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਤਿੰਨੇ ਹੀ ਦਿਨ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ ਅਤੇ ਭੋਗ ਉਪਰੰਤ ਮਾਲ ਪੁੜਿਆਂ ਦਾ ਲੰਗਰ ਚੱਲਿਆ ਅਤੇ ਸ੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਆਗੂ ਭਾਈ ਸੁਖਚੈਨ ਸਿੰਘ ਅਤਲਾ ਅਤੇ ਸੰਤ ਬਾਬਾ ਲੱਖਾ ਸਿੰਘ ਤੋ ਵਿਦਿਆ ਪ੍ਰਾਪਤ ਕਰਨ ਵਾਲੇ ਗ੍ਰੰਥੀ ਸਿੰਘ ਦਾ ਹੈਡ ਗ੍ਰੰਥੀ ਬਾਬਾ ਨਾਜਰ ਸਿੰਘ ਨੇ ਸਿਰੋਪੇ ਅਤੇ ਸੰਤਾਂ ਦੀ ਤਸਵੀਰ ਦੇ ਕੇ ਸਨਮਾਨ ਕੀਤਾ ਅਤੇ ਹੈਡ ਗ੍ਰੰਥੀ ਬਾਬਾ ਨਾਜਰ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ।ਇਸ ਸਮੇ ਡਾ. ਮੱਖਣ ਸਿੰਘ ਚਮਕੋਰ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਾਕਮ ਸਿੰਘ ਰਾਜ ਸਿੰਘ ਗ੍ਰੰਥੀ ਰਾਮ ਸਿੰਘ ਗੁਰਦੁਆਰਾ ਕਮੇਟੀ ਦੇ ਸਮੂਹ ਅਹੁਦੇਦਾਰ ਸੁਖਰਾਜ ਸਿੰਘ ਅਤਲਾ, ਸੁਖਜੀਤ ਕੋਰ ਅਤਲਾ ਅਤੇ ਸੰਗਤਾ ਹਾਜਰ ਸਨ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media