Thursday, July 9, 2026

ਮਾਈ ਭਾਗੋ ਡਿਗਰੀ ਅਤੇ ਐਜੂਕੇਸ਼ਨ ਕਾਲਜ ਰੱਲਾ `ਚ ਯੋਗ ਦਿਵਸ ਮਨਾਇਆ

ਭੀਖੀ, 21 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਈ ਭਾਗੋ ਡਿਗਰੀ ਕਾਲਜ ਅਤੇ ਮਾਈ ਭਾਗੋ ਐਜੂਕੇਸ਼ਨ ਕਾਲਜ ਰੱਲਾ ਵਿੱਚ ਕੌਮੀ ਸੇਵਾ ਯੋਜਨਾ ਇਕਾਈਆਂ ਦੇ PPN2106201813ਸਹਿਯੋਗ ਨਾਲ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ।ਇਸ ਸਮੇਂ ਕਰਵਾਏ ਗਏ ਸਮਾਗਮ ਦੌਰਾਨ ਮਨੁੱਖੀ ਜੀਵਨ ਵਿੱਚ ਯੋਗ ਆਸਣਾਂ ਦੇ ਮਹੱਤਵ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਵਿਦਿਆਰਥਣਾਂ ਨੂੰ ਵੱਖ-ਵੱਖ ਯੋਗ ਆਸਣ ਵੀ ਕਰਵਾਏ ਗਏ।ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ ਅਤੇ ਐਮ.ਡੀ ਕੁਲਦੀਪ ਸਿੰਘ ਖਿਆਲਾ ਨੇ ਕਿਹਾ ਕਿ ਯੋਗ ਆਸਣਾਂ ਦੀ ਵਧਦੀ ਹੋਈ ਲੋਕਪ੍ਰਿਯਤਾ ਇਸ ਗੱਲ ਦਾ ਸਬੂਤ ਹੈ ਕਿ ਯੋਗ ਆਸਣਾਂ ਰਾਹੀਂ ਬਹੁਤ ਸਾਰੀਆਂ ਬਿਮਾਰੀਆਂ `ਤੇ ਕਾਬੂ ਪਾ ਕੇ ਲੰਬੇ ਸਮੇਂ ਤੱਕ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਕਾਇਮ ਰੱਖੀ ਜਾ ਸਕਦੀ ਹੈ।ਪ੍ਰੋਗਰਾਮ ਅਫਸਰ ਗੁਰਵਿੰਦਰ ਸਿੰਘ ਅਤੇ ਸ਼ਰਨਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਯੋਗ ਆਸਣ ਦੇ ਫਾਇਦੇ ਦੱਸਦਿਆਂ ਪ੍ਰਤੀਦਿਨ ਯੋਗ ਆਸਣ ਕਰਨ ਲਈ ਪ੍ਰੇਰਿਤ ਕੀਤਾ।ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਰਾਜਦੀਪ ਸਿੰਘ ਦੀ ਦੇਖ-ਰੇਖ ਹੇਠ ਵਿਦਿਆਰਥਣਾਂ ਨੇ ਪਦਮ ਆਸਣ, ਭੁਜੰਗ ਆਸਣ, ਤਾੜ ਆਸਣ ਸਮੇਤ ਵੱਖ-ਵੱਖ ਯੋਗ ਆਸਣਾਂ ਦਾ ਅਭਿਆਸ ਕੀਤਾ।ਇਸ ਮੌਕੇ ਬੀ.ਐਡ ਵਿਭਾਗ ਦੇ ਮੁਖੀ ਪ੍ਰੋ. ਅਮੀਤਾ ਤਨੇਜਾ, ਪ੍ਰੋ. ਮਨਦੀਪ ਸਿੰਘ, ਪ੍ਰੋ. ਮਨਪ੍ਰੀਤ ਕੌਰ ਅਕਲੀਆ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਰਮਨਪ੍ਰੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਰਮਨ ਬਾਵਾ, ਗੁਰਤੇਜ ਸਿੰਘ ਰੱਲਾ, ਵਿਜੈ ਜੋਗਾ ਆਦਿ ਮੌਜੂਦ ਸਨ।

Check Also

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …

Leave a Reply