Monday, September 14, 2026

ਹੀਰਾ ਵਾਲੀ ਦੇ ਸਰਕਾਰੀ ਸਕੂਲ ਵਿਚ ਕਰਵਾਈ ਅਧਿਆਪਕ-ਮਾਪੇ ਮਿਲਣੀ

PPN14081411

ਫਾਜਿਲਕਾ,  14 ਅਗਸਤ (ਵਿਨੀਤ ਅਰੋੜਾ) – ਅੱਜ ਸ.ਹ.ਸ ਹੀਰਾਂ ਵਾਲੀ ਵਿਖੇ ਮਾਪੇ ਅਧਿਆਪਕ ਮਿਲਣੀ ਕੀਤੀ ਗਈ।ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਸ੍ਰੀ ਮਤੀ ਮੀਰਾ ਨਰੂਲਾ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵਿਚਾਰ ਵਟਾਂਦਰਾ ਕੀਤਾ। ਉਹਨਾ ਨੇ ਦੱਸਿਆ ਕਿ ਬੈਂਕ ਵਿਚ ਖਾਤੇ ਖੁਲਵਾਉਣ ਲਈ ਬੜੀ ਮੁਸਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਵਿਦਿਆਰਥੀਆਂ ਦੇ ਮਾਪੇ ਆਧਾਰ ਕਾਰਡ, ਰਾਸਨ ਕਾਰਡ ਵਿਚ ਵੱਖੋ ਵੱਖ ਲਿਖਵਾ ਲੈਂਦੇ ਹਨ। ਇਸ ਸਬੰਧੀ ਉਹਨਾ ਨੂੰ ਜਾਗਰੂਕ ਕਰਨ ਲਈ ਇਕ ਸੈਮੀਨਾਰ ਰੱਖਿਆ ਗਿਆ। ਇਸ ਤੋਂ ਇਲਾਵਾ ਸਮੂਹ ਅਧਿਆਪਕਾਂ ਨੇ ਮਾਪਿਆਂ ਨੂੰ ਉਹਨਾ ਦੀ ਕਾਰਗੁਜਾਰੀ ਬਾਰੇ ਦੱਸਿਆ ਅਤੇ ਉਹਨਾਂ ਨੂੰ ਘਰ ਵਿਚ ਵਿਦਿਅਕ ਮਾਹੌਲ ਬਣਾਉਣ ਲਈ ਅਪੀਲ ਕੀਤੀ।ਸਮੂਹ ਮੱਪਿਆਂ ਦਾ ਸਕੂਲ ਵਿਚ ਹਾਜਰ ਹੋਣ ਲਈ ਮੁਖ ਅਧਿਆਪਕਾ ਵੱਲੋਂ ਧੰਨਵਾਦ ਕੀਤਾ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply