ਬਠਿੰਡਾ, 22 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਨਿਊ ਸ਼ਕਤੀ ਨਗਰ ਨਿਵਾਸੀ ਗੁਰਮਹੇਸ਼ ਲਾਲ ਵਲੋੀ ਆਪਣੇ ਪੋਤਰੇ ਸਿਬਾਏ ਦੇ
ਜਨਮ ਦਿਨ ਦੀ ਖੁਸ਼ੀ ਅਤੇ ਵਾਹਿਗੁਰੂ ਦੀਆਂ ਦਿੱਤੀਆਂ ਦਾਤਾਂ ਦੇ ਸ਼ੁਕਰਾਨੇ ਵਜੋਂ ਆਪਣੇ ਗ੍ਰਹਿ ਵਿਖੇ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ ਗੁਰਮਤਿ ਪ੍ਰੋਗਰਾਮ ਕਰਵਾਇਆ ਗਿਆ।ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਵਾਉਣ ਉਪਰੰਤ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਇਸ ਮੌਕੇ ਅਮਰਜੀਤ ਸਿੰਘ, ਅਵਤਾਰ ਸਿੰਘ, ਚਰਨਜੀਤ ਸਿੰਘ, ਗੁਰਦਰਸ਼ਨ ਸਿੰਘ, ਰਾਕੇਸ਼ ਸਿੰਘ, ਵੀਰਦਵਿੰਦਰ ਸਿੰਘ, ਜੋਗਿੰਦਰ ਸਿੰਘ, ਪ੍ਰਿਤਪਾਲ ਸਿੰਘ ਪਾਲੀ, ਗੁਰਿੰਦਰ ਸਿੰਘ ਅਤੇ ਦਿਲਜੀਤ ਸਿੰਘ ਆਦਿ ਮੈਂਬਰਾਂ ਨੇ ਭਾਗ ਲਿਆ।ਇਸ ਉਪਰੰਤ ਸੁਸਾਇਟੀ ਮੈਂਬਰਾਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ।ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਦੇ ਕੇ ਸੁਸਾਇਟੀ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media