ਪਠਾਨਕੋਟ, 23 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾ ਨਾਲ ਤੰਦਰੁਸਤ ਬਣਾਇਆ ਜਾ ਸਕੇ।ਇਸ ਅਧੀਨ ਰਿਜਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ/ਪਠਾਨਕੋਟ ਵਲੋਂ ਮਲਿਕਪੁਰ ਪਠਾਨਕੋਟ ਚੋਕ ਵਿੱਚ ਇਕ ਮੁਫਤ ਪ੍ਰਦੂਸ਼ਣ ਚੈਕਅੱਪ ਕੈਂਪ ਬਲਦੇਵ ਰੰਧਾਵਾ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ/ਪਠਾਨਕੋਟ ਦੀ ਅਗਵਾਈ `ਚ ਆਯੋਜਿਤ ਕੀਤਾ ਗਿਆ। 
ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਬਲਦੇਵ ਰੰਧਾਵਾ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ/ਪਠਾਨਕੋਟ ਨੇ ਦੱਸਿਆ ਕਿ ਅੱਜ ਦੇ ਕੈਂਪ ਦੋਰਾਨ ਕਰੀਬ 110 ਵਾਹਨਾਂ ਦਾ ਫ੍ਰੀ ਪ੍ਰਦੂਸ਼ਣ ਚੈਕਅਪ ਕਰ ਕੇ ਸਰਟੀਫਿਕੇਟ ਦਿੱਤੇ ਗਏ ਹਨ।ਉਨ੍ਹਾਂ ਇਸ ਮੋਕੇ ਤੇ ਵਾਹਨ ਚਾਲਕਾਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਕ ਮਿਸਨ ਤੰਦਰੁਸਤ ਪੰਜਾਬ ਮੁਹਿੰਮ ਸੁਰੂ ਕੀਤੀ ਗਈ ਹੈ।ਜਿਸ ਅਧੀਨ ਇਹ ਸਾਡਾ ਵੀ ਫਰਜ ਬਣਦਾ ਹੈ ਕਿ ਸਮੇਂ ਤੇ ਵਾਹਣ ਦਾ ਪ੍ਰਦੁਸਣ ਚੈਕ ਕਰਵਾਈਏ ਅਤੇ ਵਾਹਨ ਵਿੱਚ ਪਏ ਨੁਕਸ ਨੂੰ ਜਲਦੀ ਤੋਂ ਜਲਦੀ ਠੀਕ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸੁੱਧ ਰੱਖਣ ਦੇ ਲਈ ਸਾਨੂੰ ਸਾਰਿਆਂ ਨੂੰ ਜਾਗਰੁਕ ਹੋਣ ਦੀ ਜਰੂਰਤ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮਲਿਕਪੁਰ ਚੋਕ ਵਿੱਚ ਹੀ ਇਕ ਵਿਸ਼ੇਸ ਚੈਕਿੰਗ ਅਭਿਆਨ ਵੀ ਚਲਾਇਆ ਗਿਆ ਜਿਸ ਵਿੱਚ ਵਾਹਨਾਂ ਦੇ ਕਾਗਜਾਤ ਚੈਕ ਕੀਤੇ ਗਏ ਅਤੇ ਜਿਨ੍ਹਾਂ ਵਾਹਨਾਂ ਕੋਲ ਪ੍ਰਦੂਸ਼ਣ ਸਰਟੀਫਿਕੇਟ ਨਹੀਂ ਸੀ ਉਨ੍ਹਾਂ ਵਾਹਨਾਂ ਦੇ ਚਲਾਨ ਵੀ ਕੱਟੇ ਗਏ ਹਨ।ਉਨ੍ਹਾਂ ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਕਿ ਸਮੇਂ ਰਹਿੰਦਿਆਂ ਵਾਹਨ ਦਾ ਪ੍ਰਦੂਸ਼ਣ ਜਰੂਰੀ ਚੈਕ ਕਰਵਾਇਆ ਜਾਵੇ ਤਾਂ ਜੋ ਵਾਤਾਵਰਣ ਨੂੰ ਸੁੱਧ ਰੱਖਿਆ ਜਾ ਸਕੇ ਅਤੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਕਾਮਯਾਬ ਕੀਤਾ ਜਾ ਸਕੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media