ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ ਦੇ ਵਿਹੜੇ `ਚ ਪਿੰਗਲਵਾੜਾ ਪਰਿਵਾਰ ਦੀ 39ਵੀਂ ਲੜਕੀ ਜਸਵੰਤ ਕੌਰ ਦਾ ਅਨੰਦ ਕਾਰਜ ਜਗਬੀਰ ਸਿੰਘ ਸਪੁੱਤਰ ਸਵਰਗਵਾਸੀ. ਹਰਪਿੰਦਰ ਸਿੰਘ ਨਾਲ ਹੋਇਆ।ਸੁਭਾਗ ਜੋੜੀ ਨੂੰ ਪਿੰਗਲਵਾੜਾ ਸੰਸਥਾ ਦੇ ਮੁਖੀ ਡਾ. ਇੰਦਰਜੀਤ ਕੌਰ, ਆਨਰੇਰੀ ਸੱਕਤਰ ਮੁਖਤਾਰ ਸਿੰਘ ਗੋਰਾਇਆ, ਰਾਜਬੀਰ ਸਿੰਘ ਮੈਂਬਰ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਤਿਲਕ ਰਾਜ ਜਨਰਲ ਮੈਨੇਜਰ ਤੇ ਸੋਸਾਇਟੀ ਦੇ ਮੈਂਬਰਾਂ ਤੇ ਹੋਰ ਸਖਸ਼ੀਅਤਾ ਨੇ ਆਸ਼ੀਰਵਾਦ ਦਿਤਾ ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media