
ਅੰਮ੍ਰਿਤਸਰ, 14 ਅਗਸਤ ( ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ, ਫਰੈਡਸ ਐਵੀਨਿਊ, ਏਅਰ ਪੋਰਟ ਰੋਡ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਈਟੀ ਦੇ ਅਧੀਨ ਚਲ ਰਹੇ ਸਕੂਲਾਂ ਦੇ ਡਰੈਕਟਰ ਐਜੂਕੇਸ਼ਨ ਡਾ. ਧਰਮਵੀਰ ਸਿੰਘ ਜੀ ਮੁੱਖ ਮਹਿਮਾਨ ਦੇ ਤੌਰ ਤੇ ਹਾਜਰ ਸਨ। ਸ੍ਰ. ਰਘਬੀਰ ਸਿੰਘ ਜੀ ਡਿਪਟੀ ਡਰੈਕਟਰ ਸਪੋਰਟਸ ਤੇ ਵੱਖ ਵੱਖ ਪਿੰਡਾਂ ਦੇ ਸਰਪੰਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਸਕੂਲ ਦੇ ਮੈਂਬਰ 2ਇੰਚਾਰਜ ਸ. ਗੁਰਬਖਸ਼ ਸਿੰਘ, ਡਾ. ਮਨਮੋਹਨ ਸਿੰਘ ਖੰਨਾ ਜੀ ਤੇ ਪਿ੍ਰੰਸੀਪਲ ਮਿਸਿਜ ਰਵਿੰਦਰ ਕੌਰ ਬਮਰਾ ਦੀ ਪ੍ਰਧਾਨਗੀ ਅਧੀਨ ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ।ਮਿਸਿਜ ਰਵਿੰਦਰ ਕੌਰ ਬਮਰਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ। ਇਸ ਮੌਕੇ ਤੇ ਵੱਖ ਵੱਖ ਪਿੰਡਾਂ ਤੋਂ ਆਏ ਹੋਏ ਮਹਿਮਾਨਾਂ ਨੂੰ ਤੇ ਪਿੰਡਾਂ ਦੇ ਸਰਪੰਚਾਂ ਨੂੰ ਸਨਮਾਨਿਤ ਕੀਤਾ ਗਿਆ। ਮੈਂਬਰ ਇੰਚਾਰਜ ਡਾ. ਮਨਮੋਹਨ ਸਿੰਘ ਖੰਨਾ ਜੀ ਨੇ ਅਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
Punjab Post Daily Online Newspaper & Print Media