ਬਠਿੰਡਾ, 25 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ ਦੀ ਵਿਦਿਆਰਥਣ ਕਲਪਨਾ ਪਰਮਾਰ ਬੀ.ਬੀ.ਏ. ਭਾਗ ਦੂਜਾ ਸਮੈਸਟਰ ਤੀਜਾ ਨੇ
78.83 ਪ੍ਰਤੀਸ਼ਤ ਅੰਕ ਹਾਸਿਲ ਕਰ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਪਿ੍ਰੰਸੀਪਲ ਡਾ. ਸੰਜੀਵ ਸਰਮਾ ਨੇ ਦੱਸਿਆ ਕਿ ਬੀ.ਬੀ.ਏ ਦੇ ਸਾਰੇ ਹੀ ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਜਿਆਦਾ ਅਤੇ 3 ਵਿਦਿਆਰਥੀਆਂ ਨੇ 70 ਤੋਂ 80 ਫੀਸਦ ਅੰਕ ਪ੍ਰਾਪਤ ਕੀਤੇ ਹਨ।ਕਾਲਜ ਪ੍ਰਿੰਸੀਪਲ ਡਾ. ਸੰਜੀਵ ਸ਼ਰਮਾ, ਵਾਈਸ ਪ੍ਰਿੰਸੀਪਲ ਪ੍ਰੋ: ਵਰੇਸ਼ ਗੁਪਤਾ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ।ਵਿਭਾਗ ਦੇ ਮੁੱਖੀ ਅਤੇ ਸਮੂਹ ਸਟਾਫ ਨੇ ਇਸ ਸ਼ਾਨਦਾਰ ਨਤੀਜਿਆਂ `ਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media