Wednesday, December 31, 2025

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸੁਤੰਤਰਤਾ ਦਿਵਸ ਮੌਕੇ ਰੰਗਾਰੰਗ ਪ੍ਰੋਗਰਾਮ

PPN14081417

PPN14081418

ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਸੁਤੰਤਰਤਾ ਦਿਵਸ ਨੁੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਤੋਂ ਪਹਿਲਾਂ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਮਾਰਚ ਪਾਸਟ ਕੀਤੀ। ਸਕੂਲ ਸ਼ਬਦ ਨਾਲ ਪ੍ਰੋਗਰਾਮ ਦਾ ਸ਼ੁਭ ਆਰੰਭ ਕੀਤਾ ਗਿਆ। ਬੱਚਿਆਂ ਦੁਆਰਾ ਸਵਾਗਤੀ ਨਾਚ ਪੇਸ਼ ਕੀਤਾ ਗਿਆ। ਉਪਰੰਤ ਨੰਨ੍ਹੁੇਮੁਨ੍ਹੇ ਬੱਚਿਆਂ ਦਾ ਦੇਸ਼ ਭਗਤੀ ਦੀਆਂ ਭਾਵਨਾਵਾਂ ਨਾਲ ਭਰਿਆ ਸਮੂਹ ਗਾਣ ‘ਹਮ ਹਿੰਦੋਸਤਾਨੀ’ ਪੇਸ਼ ਕੀਤਾ ਗਿਆ। ‘ਚੱਕ ਦੇ ਇੰਡੀਆ’ ਗੀਤ ਤੇ ਨੱਚਣ ਵਾਲੇ ਬੱਚਿਆਂ ਦੇ ਜੋਸ਼ ਨੇ ਸਾਰਾ ਵਾਤਾਵਰਣ ਦੇਸ਼ ਭਗਤੀਭਾਵ ਨਾਲ ਭਰ ਦਿੱਤਾ। ਛੇਵੀਂ ਜਮਾਤ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ ਆਜ਼ਾਦੀ ਬਾਰੇ ਆਪਣੇ ਕੁਝ ਵਿਚਾਰ ਵੀ ਸਾਂਝੇ ਕੀਤੇ। ਇਸ ਅਵਸਰ ਤੇ ਵੱਖੁਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਝੰਡਾ ਬਣਾ ਕੇ ਦੇਸ਼ ਦੇ ਅਲੱਗੁਅਲੱਗ ਤਿਉਹਾਰਾਂ, ਵੱਖੁ ਵੱਖ ਰਾਜਾਂ ਦੇ ਭੋਜਨਾਂ, ਮਹਾਨ ਖੋਜੀਆਂ ਦੇ ਚਿੱਤਰਾਂ ਦਾ ਸਮੂਹ ਚਿੱਤਰ (ਕੌਲਾਰਜ) ਬਣਾ ਕੇ ਆਪਣੀ ਕਲਾ ਦਾ ਚੰਗਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਦੇਸ਼ ਭਗਤਾਂ ਦੇ ਜੀਵਨ ਤੋਂ ਬੱਚਿਆਂ ਨੂੰ ਪ੍ਰੇਰਨਾ ਲੈਂਦੇ ਹੋਏ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ। ਪ੍ਰੋਗਰਾਮ ਵਿੱਚ ਅੰਮ੍ਰਿਤਸਰ ਕਾਲਜ ਆਫ ਹੋਟਲ ਮੈਨੇਜਮੈਂਟ ਅਤੇ ਟੈਕਨਾਲੋਜੀ ਦੇ ਪ੍ਰਿੰਸੀਪਲ ਡਾ: ਹਰਿੰਦਰ ਸਿੰਘ ਗਿੱਲ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ। ਸਕੂਲ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸੇ ਹੀ ਕਾਲਜ ਦੇ ਐਮ.ਬੀ.ਏ. ਵਿਭਾਗ ਦੇ ਮੁਖੀ ਡਾ: ਮਨਿੰਦਰ ਸਿੰਘ ਨੇ ਵੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਪ੍ਰੋਗਰਾਮ ਦੌਰਾਨ ਓਪਨ ਸਟੇਟ ਫੇਨਸਿੰਗ ਵਿੱਚ ਗੋਲਡ ਮੈਡਲ ਹਾਸਲ ਕਰਨ ਵਾਲੇ ਵਿਦਿਆਰਥੀਆਂ, ਲਿਟਿਲ ਚੈਂਪ ਵਿੱਚ ਸਿਲਵਰ ਮੈਡਲ ਜਿੱਤਣ ਵਾਲੀ ਬੱਚੀ ਨੂੰ ਵੀ ਸਨਮਾਨਿਤ ਕੀਤਾ ਗਿਆ।ਪ੍ਰੋਗਰਾਮ ਵਿੱਚ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਸੁਪਰਵਾਈਜ਼ਰ ਸ਼੍ਰੀਮਤੀ ਮੰਜੂ, ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਅਧਿਆਪਕ ਸਾਹਿਬਾਨ ਅਤੇ 2000 ਤੋਂ ਵੱਧ ਵਿਦਿਆਰਥੀ ਸ਼ਾਮਲ ਹੋਏ।

Check Also

ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ

ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …

Leave a Reply