Tuesday, November 24, 2026

ਹਲਦੀਰਾਮ ਨਮਕੀਨ ਦੇ ਪੈਕਟ ’ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ- ਸ਼੍ਰੋਮਣੀ ਕਮੇਟੀ ਨੇ ਭੇਜਿਆ ਕਾਨੂੰਨੀ ਨੋਟਿਸ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਹਲਦੀਰਾਮ ਭੁਜੀਆਵਾਲਾ ਕੰਪਨੀ ਵੱਲੋਂ ਨਮਕੀਨ ਦੇ ਪੈਕਟ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ SGPCਅੰਮ੍ਰਿਤਸਰ ਦੀ ਤਸਵੀਰ ਛਪਵਾਉਣ ਦਾ ਸ਼ੋ੍ਰਮਣੀ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ।ਸੋਸ਼ਲ ਮੀਡੀਆ ’ਤੇ ਵਾਇਰਲ ਹੋਏ ਹਲਦੀਰਾਮ ਨਮਕੀਨ ਦੇ ਪੈਕਟ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਬੰਧਤ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ।ਜਾਰੀ ਇਕ ਬਿਆਨ ਰਾਹੀਂ ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦੇ ਧਾਰਮਿਕ ਕੇਂਦਰੀ ਅਸਥਾਨ ਹੋਣ ਦੇ ਨਾਲ-ਨਾਲ ਸਮੁੱਚੀ ਮਨੁੱਖਤਾ ਦੇ ਅਧਿਆਤਮਿਕ ਅਸਥਾਨ ਹਨ ਅਤੇ ਇਸ ਪਾਵਨ ਅਸਥਾਨ ਦੀ ਪਵਿੱਤਰਤਾ ਅਤੇ ਸਤਿਕਾਰ ਨੂੰ ਢਾਹ ਲਗਾਉਣ ਵਾਲੀ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਹਲਦੀਰਾਮ ਕੰਪਨੀ ਵੱਲੋਂ ਨਮਕੀਨ ਦੇ ਪੈਕਟ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਕਾਰਨ ਸਿੱਖ ਜਗਤ ਵਿਚ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਬੰਧਤ ਕੰਪਨੀ ਦੀ ਇਹ ਬਿਲਕੁੱਲ ਗਲਤ ਕਾਰਵਾਈ ਹੈ, ਜਿਸ ਲਈ ਸਬੰਧਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਹਲਦੀਰਾਮ ਨਮਕੀਨ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਵਾਲੇ ਪੈਕਟ ਬਜ਼ਾਰ ਤੋਂ ਨਾ ਖ਼ਰੀਦ ਕੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply