Friday, August 21, 2026

ਖੇਡ ਵਿਭਾਗ ਵਲੋਂ ਜਿਲ੍ਹੇ `ਚ ਲਗਾਏ ਜਾ ਰਹੇ ਹਨ ਵਿਸ਼ੇਸ਼ ਸਮਰ ਕੈਂਪ – ਜਸਮੀਤ ਕੌਰ

ਪਠਾਨਕੋਟ, 25 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਡ ਵਿਭਾਗ ਪੰਜਾਬ ਪਠਾਨਕੋਟ ਵੱਲੋਂ Sportsਜ਼ਿਲ੍ਹਾ ਪਠਾਨਕੋਟ ਦੇ ਬੱਚਿਆਂ ਨੂੰ ਵਧੀਆ ਸਿਹਤ ਅਤੇ ਉਨ੍ਹਾਂ ਦੇ ਵਿਕਾਸ ਲਈ ਪਠਾਨਕੋਟ ਵਿਖੇ ਹੀ ਵੱਖ ਵੱਖ ਕੋਚਿੰਗ ਸੈਂਟਰਾਂ ‘ਤੇ ਸਮਰ ਕੈਂਪ ਲਗਾਏ ਜਾ ਰਹੇ ਹਨ।ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫਸਰ ਸ੍ਰੀਮਤੀ ਜਸਮੀਤ ਕੌਰ ਨੇ ਦਿੰਦਿਆ ਦੱਸਿਆ ਕਿ ਬੱਚਿਆਂ ਦੇ ਵਿਕਾਸ ਤੇ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪਲੈਨ ਤਿਆਰ ਕੀਤਾ ਗਿਆ ਹੈ।ਜਿਸ ਤਹਿਤ ਜ਼ਿਲ੍ਹੇ ਵਿੱਚ 16 ਜੂਨ ਤੋਂ 30 ਜੂਨ, 2018 ਤੱਕ ਵਿਸ਼ੇਸ਼ ਸਮਰ ਕੈਂਪ ਲਗਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇੰਨ੍ਹਾਂ ਕੈਂਪਾਂ ਵਿੱਚ ਬੱਚਿਆਂ ਨੂੰ ਸਵੇਰੇ ਦੇ ਸਮੇਂ ਸਰੀਰ ਨੂੰ ਫਿਟ ਰੱਖਣ ਲਈ ਕਸਰਤ ਕਰਵਾਈ ਜਾਂਦੀ ਹੈ ਅਤੇ ਸ਼ਾਮ ਦੇ ਸਮੇਂ ਉਨ੍ਹਾਂ ਨੂੰ ਖੇਡ ਨਾਲ ਸਬੰਧਤ ਟ੍ਰੇਨਿੰਗ ਦਿੱਤਾ ਜਾਂਦੀ ਹੈ।
     ਜ਼ਿਲ੍ਹਾ ਖੇਡ ਅਫਸਰ ਨੇ ਅੱਗੇ ਜਣਕਾਰੀ ਦਿੰਦਿਆ ਦੱਸਿਆ ਕਿ ਖੇਡਾਂ ਦੀ ਸਿਖਲਾਈ ਨਾਲ-ਨਾਲ ਹੀ ਬੱਚਿਆਂ ਨੂੰ ਪੋਸਟਿਕ ਖੁਰਾਕ ਵੀ ਦਿੱਤੀ ਜਾ ਰਹੀ ਹੈ।ਜਿਸ ਵਿੱਚ ਅੰਡੇ, ਦੁੱਧ, ਮੌਸਮੀ ਫਲ ਆਦਿ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਪਠਾਨਕੋਟ ਵੱਲੋਂ ਜ਼ਿਲ੍ਹੇ ਵਿੱਚ ਦੋ ਡੇ-ਸਕਾਲਰ ਵਿੰਗ (ਤੈਰਾਕੀ, ਕੁਸ਼ਤੀ) ਚਲਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਸਵੇਰ ਸਮੇਂ ਯੋਗਾ/ਕਸਰਤ ਉਪਰੰਤ ਵੱਧੀਆ ਕੋਚ ਰਾਹੀਂ ਤੈਰਾਕੀ ਅਤੇ ਕੁਸ਼ਤੀ ਦੀ ਖੇਡ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇੰਨ੍ਹਾਂ ਕੋਚਿੰਗ ਸੈਂਟਰਾਂ ਵਿੱਚ ਵਿੰਗ ਦੇ ਖਿਡਾਰੀਆਂ ਤੋਂ ਇਲਾਵਾ ਹੋਰ ਬਹੁਤ ਸਾਰੇ ਬੱਚਿਆਂ ਨੂੰ ਖੇਡਾਂ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪਣੇ ਸਰੀਰ ਨੂੰ ਤੰਦਰੁਸਤ ਰੱਖ ਸਕਣ ਅਤੇ ਨਿਰੋਗੀ ਜੀਵਨ ਬੀਤਤ ਕਰ ਸਕਣ।ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਜਿੱਥੇ ਬੱਚਿਆਂ ਨੂੰ ਖੇਡਾਂ ਨਾਲ ਵੱਧ ਤੋਂ ਵੱਧ ਜੋੜ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਉੱਥੇ ਹੀ ਬੱਚਿਆਂ ਨੂੰ ਫਾਸਟ ਫੂਡ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ ਅਤੇ ਬੱਚਿਆਂ ਨੂੰ ਪੋਸਟਿਕ ਖੁਰਾਕ ਫਲ, ਹਰੀਆਂ ਸਬਜੀਆਂ, ਦੁੱਧ, ਦਹੀ, ਆਦਿ ਦਾ ਸੇਵਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਟੈਲੀਵਿਜਨ ਅਤੇ ਵੀਡੀਓ ਗੇਮਜ਼ ਵਿੱਚੋਂ ਬਹਾਰ ਕੱਢ ਕੇ ਖੇਡਾਂ ਨਾਲ ਜੋੜਨ।ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫਲ ਬਣਾਉਣ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। 

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply