ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਕਿਹਾ ਕਿ ਰੋਜ਼ਗਾਰ ਦੀ ਤਲਾਸ਼ ਵਿਚ ਵਿਦੇਸ਼ਾਂ ਨੂੰ ਜਾ ਰਹੇ ਨੌਜਵਾਨਾਂ ਨੂੰ ਰੋਕਣ ਲਈ ਪੰਜਾਬ ਵਿਚ ਸਨਅਤ ਦਾ ਵਿਕਾਸ ਜਰੂਰੀ ਹੈ।ਸਨਅਤਕਾਰਾਂ ਦੀ ਮੰਗ ’ਤੇ ਉਨਾਂ ਬਿਜਲੀ ਦੀ ਮੁਰੰਮਤ ਲਈ ਸੋਮਵਾਰ ਨੂੰ ਲੱਗਣ ਵਾਲੇ ਹਫਤਾਵਾਰੀ ਕੱਟ ਨੂੰ ਐਤਵਾਰ ਕਰਨ ਦਾ ਐਲਾਨ ਵੀ ਕੀਤਾ।ਉਨਾਂ ਦੱਸਿਆ ਕਿ ਪੱਟੀ-ਮਖੂ ਰੇਲਵੇ ਲਾਈਨ ਲਈ ਪੰਜਾਬ ਸਰਕਾਰ ਨੇ ਆਪਣੇ ਹਿੱਸੇ ਦੇ 40 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਉਨਾਂ ਵਪਾਰੀਆਂ ਤੇ ਸਨਅਤਕਾਰਾਂ ਨੂੰ ਖੁੱਲਾ ਸੱਦਾ ਦਿੱਤਾ ਕਿ ਲੋੜ ਵੇਲੇ ਉਹ ਉਨਾਂ ਨਾਲ ਸੰਪਰਕ ਕਰਨ, ਉਹ ਹਰ ਵੇਲੇ ਮਦਦ ਲਈ ਹਾਜ਼ਰ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media