ਭੀਖੀ, 27 ਜੂਨ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਵਿਦਿਆਰਥੀਆਂ ਨਾਲ ਆਨਲਾਈਨ ਪੋਰਟਲ ਜਾਂ ਆਨਲਾਈਨ ਰਜਿਸਟ੍ਰੇਸ਼ਨ ਦੇ ਨਾਂ ਹੇਠ ਕਰੋੜਾਂ ਰੁਪਏ ਦੀ ਠੱਗੀ ਮਾਰਨ ਦਾ ਐਲਾਨ ਬਰਦਾਸਤ ਨਹੀਂ ਕੀਤਾ ਜਾਵੇਗਾ।ਉਕਤ ਵਿਚਾਰਾਂ ਦਾ ਪ੍ਰਗਟਾਵਾ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿੱਕਾ ਸਿੰਘ ਸਮਾਓ ਤੇ ਸੂਬਾ ਆਗੂ ਹਰਵਿੰਦਰ ਹੋਡਲਾ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕੀਤਾ।ਆਗੂਆਂ ਨੇ ਕਿਹਾ ਕਿ ਹਾਲ ਹੀ ਵਿੱਚ ਪੰਜਾਬੀ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਤੋਂ ਆਨਲਾਈਨ ਰਜਿਸਟ੍ਰੇਸ਼ਨ ਦੇ ਨਾਂ ਹੇਠ ਚੰਦਾ ਇੱਕਠਾ ਕਰਨ ਦੀ ਯੋਜਨਾ ਬਣਾਈ ਗਈ ਹੈ। ਜਿਸਦੇ ਤਹਿਤ ਦਲਿਤ ਵਿਦਿਆਰਥੀਆਂ ਤੋਂ 100 ਰੁਪਏ ਤੇ ਜਨਰਲ ਵਿਦਿਆਰਥੀਆਂ ਤੋਂ 150 ਰੁਪਏ ਪ੍ਰਤੀ ਵਿਦਿਆਰਥੀ ਲਿਆ ਜਾਵੇਗਾ।ਯੂਨੀਵਰਸਿਟੀ ਦੇ ਇਸ ਵਿਦਿਆਰਥੀ ਵਿਰੋਧੀ ਫੈਸਲੇ ਰਾਹੀਂ ਵਿਦਿਆਰਥੀਆਂ ਨੂੰ ਕਾਲਜਾਂ ਜਾਂ ਯੂਨੀਵਰਸਿਟੀ ਦਾ ਪ੍ਰਾਸਪੈਕਟ ਵੀ ਖ਼ਰੀਦਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ।ਆਗੂਆਂ ਨੇ ਦੱਸਿਆ ਕਿ ਯੂਨੀਵਰਸਟੀ ਦੇ ਅਧੀਨ 28 ਸਰਕਾਰੀ ਅਤੇ 258 ਨਿੱਜੀ ਕਾਲਜ ਹਨ, ਇਹਨਾਂ ਕਾਲਜਾ ਅੰਦਰ ਪ੍ਰਾਸਪੈਕਟ ਦੀ ਕੀਮਤ 50 ਰੁਪਏ ਤੋਂ ਲੈ ਕੇ 500 ਰੁਪਏ ਪ੍ਰਤੀ ਹੈ।ਜਿਸ ਤੋਂ ਸਾਫ਼ ਜਾਹਿਰ ਹੈ ਕਿ ਵਿਦਿਆਰਥੀਆਂ ਦੀਆਂ ਜੇਬਾਂ ’ਤੇ ਯੂਨੀਵਰਸਿਟੀ ਵਲੋਂ ਦਿਨੇ ਡਾਕਾ ਮਾਰਿਆ ਜਾਵੇਗਾ।ਉਕਤ ਆਗੂਆਂ ਨੇ ਸਾਂਝੀ ਸੁਰ ਵਿੱਚ ਕਿਹਾ ਕਿ ਅਸਲ ਵਿੱਚ ਸਰਕਾਰ ਸਿੱਖਿਆ ਦੇ ਨਿੱਜੀਕਰਨ ਅਤੇ ਮੁਨਾਫ਼ਾਖੋਰ ਨੀਤੀ ਹੇਠ ਸਿੱਖਿਆ ਦਾ ਵਪਾਰੀਕਰਨ ਕਰ ਰਹੀ ਹੈ।ਜੇਕਰ ਯੂਨੀਵਰਸਿਟੀ ਘਾਟੇ ਵਿੱਚ ਜਾ ਰਹੀ ਤਾਂ ਇਸ ਲਈ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆ ਜਿੰਮੇਵਾਰ ਹਨ।ਯੂਨੀਵਰਸਿਟੀ ਨੂੰ ਘਾਟੇ ਵਿਚੋਂ ਕੱਢਣ ਲਈ ਵਿਦਿਆਰਥੀਆਂ ਨੂੰ ਕਮਾਈ ਦਾ ਸਾਧਨ ਬਣਾਇਆ ਜਾ ਰਿਹਾ ਜੋ ਕਿ ਵਿਦਿਆਰਥੀ ਵਿਰੋਧੀ ਫੈਸਲਾ ਹੈ।ਉਹਨਾਂ ਕਿਹਾ ਕਿ ਯੂਨੀਵਰਸਿਟੀ ਨੂੰ ਘਾਟੇ ’ਚੋ ਕੱਢਣ ਲਈ ਸਰਕਾਰ ਬਜਟ ਦਾ 10 ਪ੍ਰਤੀਸ਼ਤ ਹਿੱਸਾ ਸਿੱਖਿਆ ’ਤੇ ਖਰਚ ਕਰੇ ਤੇ ਯੂਨੀਵਰਸਟੀ ਨੂੰ ਵਿਸ਼ੇਸ਼ ਫੰਡ ਦਿੱਤਾ ਜਾ ਸਕਦਾ ਹੈ।ਅਖ਼ੀਰ ਵਿੱਚ ਉਕਤ ਆਗੂਆ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਹੀਲੇ ਕਮਾਈ ਦਾ ਸਾਧਨ ਨਹੀਂ ਬਨਣ ਦਿੱਤਾ ਜਾਵੇਗਾ।
Check Also
ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …
Punjab Post Daily Online Newspaper & Print Media